ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰੇ- ਝੰਡ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਜਿਲ੍ਹਾ ਪਰਧਾਨ, ਸ: ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਕਪੂਰਥਲਾ , ਲੈਕ ਰਜੇਸ਼ ਜੋਲੀ, ਸ: ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਸੂਬਾਈ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕ ਜੋਕਿ ਸਾਲ 2004 ਤੋਂ ਸਿੱੀਖਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪ੍ਰੰਤੂ 18 ਸਾਲ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕੀਤਾ।ਸਰਕਾਰ ਇਹਨਾਂ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਪਣਾ ਰਹੀ ਹੈ ਪਿਛਲੇ ਸਮੇਂ ਦੌਰਾਣ ਵੱਖ-ਵੱਖ ਸਰਕਾਰਾਂ ਨੇ ਇਹਨਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਿਆਂ ਕਰਨ ਲਈ ਜਥੇਬੰਦੀਆਂ ਨਾਲ ਸਿਰਫ ਫੋਕੇ ਵਾਅਦੇ ਹੀ ਕੀਤੇ ਅਤੇ ਮੌਜੂਦਾ ਸਰਕਾਰ ਨੇ ਵੀ ਇਹਨਾਂ ਅਧਿਆਪਕਾਂ ਨੂੰ ਦੀਵਾਲੀ ਤੇ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦਾ ਤੋਹਫਾ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਉਹ ਵੀ ਪਹਿਲੀਆਂ ਸਰਕਾਰਾਂ ਵਾਂਗ ਇੱਕ ਲਾਰਾ ਹੀ ਸਾਬਤ ਹੋਇਆ। ਜਥੇਬੰਦੀ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਕੋਲੋਂ ਮੰਗ ਕੀਤੀ ਕਿ ਉਹ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕੰਪਿਊਟਰ ਅਧਿਆਪਕਾਂ ਨੂੰ ਪੱਕਿਆਂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਤਾਂ ਜੋ ਪੰਜਾਬ ਦੇ ਮੁਲਾਜਮ ਵਰਗ ਨੂੰ ਸਰਕਾਰ ਦਾ ਮੁਲਾਜਮ ਹਿਤੈਸ਼ੀ ਹੋਣ ਦਾ ਅਹਿਸਾਸ ਹੋ ਸਕੇ।

ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਕਾਂਜਲੀ, ਮਨਿੰਦਰ ਸਿੰਘ, ਮੁਖਤਿਆਰ ਲਾਲ, ਅਮਨ ਸੂਦ, ਸ਼ਾਮ ਕੁਮਾਰ ਤੋਗਾਵਾਲਾ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲਾ, ਜੋਗਿੰਦਰ ਸਿੰਘ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਰਜੇਸ਼ ਸ਼ਰਮਾ , ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ , ਪਰਵੀਨ ਕੁਮਾਰ, ਸ਼ੁੱਭਦਰਸ਼ਨ ਆਨੰਦ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, , ਮਨੋਜ ਟਿੱਬਾ, ਬਿਕਰਮਜੀਤ ਸਿੰਘ ਮੰਨਣ, ,ਮਨਦੀਪ ਸਿੰਘ ਔਲਖ,ਗੁਰਮੀਤ ਸਿੰਘ ਖਾਲਸਾ, ਡਾ. ਅਰਵਿੰਦਰ ਸਿੰਘ ਭਰੋਥ, ਰੋਸ਼ਨ ਲਾਲ ਸੈਫਲਾਬਾਦ, ਕਮਲਜੀਤ ਸਿੰਘ ਮੇਜਰਵਾਲ, ਸੁਰਜੀਤ ਸਿੰਘ ਲੱਖਣਪਾਲ, ਸੁਖਜਿੰਦਰ ਸਿੰਘ ਢੋਲਣ, ਹਰਦੇਵ ਸਿੰਘ ਖਾਨੋਵਾਲ, ਮਨੂੰ ਕੁਮਾਰ ਪ੍ਰਾਸ਼ਰ, ਅਮਰਜੀਤ ਸਿੰਘ ਕਾਲਾ, , ਇੰਦਰਜੀਤ ਸਿੰਘ ਖਹਿਰਾ, ਰਕੇਸ਼ ਕੁਮਾਰ ਕਾਲਾਸੰਘਿਆ, ਲੈਕਚਰਾਰ ਵਨੀਸ਼ ਸ਼ਰਮਾ, ਰਜੀਵ ਸਹਿਗਲ, , ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, , ਜਤਿੰਦਰ ਸਿੰਘ ਸ਼ੈਲੀ, ਅਮਨਦੀਪ ਸਿੰਘ ਵੱਲਣੀ ਹਾਜਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਅੰਡਰ 19 ਕਲਸਟਰ ਵਾਲੀਵਾਲ ਟੂਰਨਾਮੈਂਟ ਧੂਮਧਾਮ ਨਾਲ ਸੰਪੰਨ
Next articleMCD polls: Cong accuses BJP candidate of cheating voters by prefixing ‘Dr’ to her name