ਜਲੰਧਰ, ਅੱਪਰਾ (ਸਮਾਜ ਵੀਕਲੀ) (ਜੱਸੀ)- ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅੱਜ ਪੰਜਾਬ ਵਿਧਾਨ ਸਭਾ ਅੰਦਰ ਸਰਕਾਰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਅੰਮ੍ਰਿਤ ਬਾਣੀ ਅਧਿਐਨ ਸੈਂਟਰ (ਡੇਰਾ ਸੱਚਖੰਡ ਬੱਲਾਂ) ਦੇ ਲਈ 25 ਕਰੋੜ ਰੁਪਏ ਰਿਲੀਜ਼ ਕਰਨ ਦੇ ਮਸਲੇ ਵਿੱਚ ਗੁੰਮਰਾਹਕੁੰਨ ਪ੍ਰਚਾਰ ਕਰਨ ਤੋਂ ਬਚੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 50 ਕਰੋੜ ਰੁਪਏ ਸ੍ਰੀ ਗੁਰੂ ਰਵਿਦਾਸ ਅੰਮ੍ਰਿਤ ਬਾਣੀ ਅਧਿਐਨ ਸੈਂਟਰ, ਡੇਰਾ ਸੱਚਖੰਡ ਬੱਲਾਂ ਵਿਖੇ ਬਣਾਉਣ ਲਈ ਐਲਾਨ ਕੀਤਾ ਸੀ ਅਤੇ ਮੌਕੇ ਤੇ 25 ਕਰੋੜ ਦਾ ਚੈੱਕ ਭੇਟ ਕੀਤਾ ਸੀ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਪਹਿਲਾਂ ਇਸ ਫੰਡ ਨੂੰ ਵਰਤਣ ਤੇ ਰੋਕ ਲਾਈ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਹਿਰਦ ਹੈ ਤਾਂ ਬਕਾਇਆ 25 ਕਰੋੜ ਦੀ ਰਾਸ਼ੀ ਵੀ ਇਸ 25 ਕਰੋੜ ਰੁਪਏ ਨਾਲ ਦਿੰਦੀ। ਉਨ੍ਹਾਂ ਅੱਗੇ ਕਿਹਾ ਕਿ ਮੈਂ ਵਿਧਾਨ ਸਭਾ ਵਿੱਚ ਇਸ ਨੂੰ ਗੱਲ ਨੂੰ ਪ੍ਰਮੁੱਖਤਾ ਨਾਲ ਉਠਾਇਆ ਅਤੇ ਸਰਕਾਰ ਦੇ ਝੂਠ ਤੋਂ ਪਰਦਾ ਚੁੱਕਿਆ। ਵਿਧਾਇਕ ਕੋਟਲੀ ਨੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਹ ਸਭ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਧਿਆਨ ਵਿੱਚ ਰੱਖਦਿਆਂ ਹੋ ਰਿਹਾ ਹੈ। ਪਰ ਜਲੰਧਰ ਦੇ ਲੋਕ ਇਨ੍ਹਾਂ ਦੇ ਲੋਕ ਵਿਰੋਧੀ ਚਿਹਰਾ ਨੂੰ ਪਛਾਣ ਚੁੱਕੇ ਹਨ। ਉਨ੍ਹਾਂ ਅੱਗੇ ਨੇ ਕਿਹਾ ਕਿ ਆਪ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਗ਼ਲਤ ਹੈ ਉਨ੍ਹਾਂ ਨੂੰ ਜ਼ੁਲਮ ਜ਼ਿਆਦਤੀਆਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly