HOME ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ‘ਚ ਚੁੱਕਿਆ ਅਹਿਮ ਕਦਮ, ਕੈਬਨਿਟ ਕਮੇਟੀ...

ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ‘ਚ ਚੁੱਕਿਆ ਅਹਿਮ ਕਦਮ, ਕੈਬਨਿਟ ਕਮੇਟੀ ਦਾ ਗਠਨ

6

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਜਾਰੀ ਹੈ ਅਤੇ ਇਸ ਜੰਗ ਤਹਿਤ ਵੱਡਾ ਕਦਮ ਚੁੱਕਿਆ ਗਿਆ ਹੈ। ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਅਹਿਮ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣ ਦੀ ਹੋਵੇਗੀ। ਕਮੇਟੀ ਦੀ ਅਗਵਾਈ ਹਰਪਾਲ ਸਿੰਘ ਚੀਮਾ ਕਰਨਗੇ।
ਇਸ ਦੇ ਨਾਲ ਹੀ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸਿੰਘ ਸੈਨ ਇਸ ਕਮੇਟੀ ਦੇ ਮੈਂਬਰ ਹੋਣਗੇ। ਵਰਨਣਯੋਗ ਹੈ ਕਿ ਸਰਕਾਰ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਹਾਲ ਹੀ ਵਿੱਚ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਜਾਇਦਾਦਾਂ ’ਤੇ ਬੁਲਡੋਜ਼ਰ ਵੀ ਚਲਾਇਆ ਗਿਆ ਸੀ। ਇਹ ਕਾਰਵਾਈ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਕੀਤੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਚੈਂਪੀਅਨ ਟਰਾਫੀ ਦੌਰਾਨ ਬਦਲ ਸਕਦਾ ਹੈ ਟੀਮ ਇੰਡੀਆ ਦਾ ਕਪਤਾਨ, ਜਾਣੋ ਕਿਸ ਦੀ ਹੋਵੇਗੀ ਕਮਾਨ
Next articleਕੇਂਦਰ ਨੇ ਪੰਜਾਬ ਨੂੰ ਦਿੱਤਾ ਝਟਕਾ, ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਪ੍ਰਾਜੈਕਟ ਰੱਦ