HOME *ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ...

*ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਸੰਤੋਸ਼ ਕਟਾਰੀਆ*

2
ਵਿਧਾਇਕ ਸੰਤੋਸ਼ ਕਟਾਰੀਆ

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਿਨ੍ਹਾਂ ਕਿਸੇ ਪਾਵਰ ਕੱਟ ਤੋਂ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਪ੍ਰੋਜੈਕਟਾਂ ਲਈ  ਕਰੋੜਾਂ ਰੁਪਏ ਦੇ ਫੰਡ  ਜਾਰੀ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਬਲਾਚੌਰ ਵਿਖੇ ਬਿਜਲੀ ਨੈਟਵਰਕਿੰਗ ਦੀ ਨੁਹਾਰ ਬਦਲੀ ਜਾਵੇਗੀ ਜਿਸ ਵਿੱਚ ਕੇਬਲਿੰਗ ਨੂੰ ਮੂਲ ਰੂਪ ਵਿੱਚ ਸੁਧਾਰਿਆ ਜਾਵੇਗਾ, ਨਵੇਂ ਟਰਾਂਸਫਰਮਰ ਲਗਾਏ ਜਾਣਗੇ, ਓਵਰਲੋਡ ਟਰਾਂਸਫਾਰਮਰਾਂ ਨੂੰ ਅੰਡਰਲੋਡ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਲਟਕਦੀਆਂ ਤਾਰਾਂ ਦਿਖਾਈ ਨਹੀਂ ਦੇਣਗੀਆਂ। ਇਸ ਤੋਂ ਇਲਾਵਾ ਹੋਰ ਵੀ ਮਹੱਤਵਪੂਰਨ ਕੰਮ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਸੁਰੱਖਿਅਤ ਰੂਪ ਨਾਲ ਬਿਜਲੀ ਮੁਹੱਈਆ ਹੋਵੇ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਦੀ ਮੱਦਦ ਨਾਲ ਉਹ ਖੁਦ ਇਹਨਾਂ ਕੰਮਾਂ ਦੀ ਅਗਵਾਈ ਕਰਨਗੇ ਅਤੇ ਆਉਣ ਵਾਲੇ ਗਰਮੀਆਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰੋਜੈਕਟ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ’ਮੋਟਰਸਾਈਕਲ ਸਵਾਰ ਦੋਨੋਂ ਜਖਮੀ
Next articleਤੈਰਾਕੀ ਮੁਕਾਬਲਿਆਂ ਵਿੱਚ ਬਠਿੰਡਾ ਬਲਾਕ ਦਾ ਦਬਦਬਾ, ਰਾਜ ਪੱਧਰ ਲਈ ਟਿਕਟਾਂ ਪੱਕੀਆਂ