HOME ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ...

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਉਪਰਾਲੇ: ਚੇਅਰਮੈਨ ਜਸਵੀਰ ਸਿੰਘ ਗੜੀ

1
ਵਿਧਾਇਕ ਸੰਤੋਸ਼ ਕਟਾਰੀਆ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ 
ਫਾਈਨਲ ਮੈਚ ਬਲਾਚੌਰ ਸ਼ਹਿਰ ਅਤੇ ਪਿੰਡ ਗੜੀ ਕਾਨੂੰਗੋ ਦੀਆਂ ਟੀਮ ਦਰਮਿਆਨ ਖੇਡਿਆ ਗਿਆ
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) ਬ੍ਰਹਮਚਾਰੀ ਸਪੋਰਟਸ ਐਂਡ ਵੈਲਫੇਅਰ ਯੂਥ ਕਲੱਬ ਵੱਲੋਂ ਬੀ.ਏ.ਵੀ. ਗਰਾਊਂਡ ਬਲਾਚੌਰ ਵਿਖੇ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਅੱਜ ਬਲਾਚੌਰ ਸ਼ਹਿਰ ਅਤੇ ਪਿੰਡ ਗੜੀ ਕਾਨੂੰਗੋ ਦੀਆਂ ਟੀਮਾਂ ਦੌਰਾਨ ਖੇਡਿਆ ਗਿਆ। ਫੁੱਟਬਾਲ ਦੇ ਫਾਈਨਲ ਮੈਚ ਦੀ ਸ਼ੁਰੂਆਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਅਤੇ ਵਿਧਾਇਕ ਹਲਕਾ ਬਲਾਚੌਰ ਸ਼੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਕੀਤੀ। ਇਸ ਮੌਕੇ ‘ਤੇ ਬਲਾਚੌਰ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਧਰਮਿੰਦਰ ਤ੍ਰਿਪਾਠੀ ਐਮ.ਸੀ, ਧਰਮਿੰਦਰ ਮੇਨਕਾ ਐਮ.ਸੀ,ਜਸਵਿੰਦਰ ਸਿਆਣਾ, ਐਸ.ਸੀ ਵਿੰਗ ਦੇ ਤਹਿਸੀਲ ਪ੍ਰਧਾਨ ਕੁਲਦੀਪ ਸਿੰਘ, ਅਜੇ ਕੁਮਾਰ ਐਮ.ਸੀ., ਰਾਧੇ ਸ਼ਾਮ ਐਮ.ਸੀ, ਡਾ. ਸੁਨਿਤਾ ਸ਼ਰਮਾ, ਡਾ. ਭੁਪਿੰਦਰ ਜੀਤ ਸਿੰਘ ਸੂਰੀ, ਸਤਨਾਮ ਸਿੰਘ ਐਨ.ਆਰ.ਆਈ, ਸੁਖਵੀਰ ਕੌਰ ਤਹਿਸੀਲਦਾਰ ਬਲਾਚੌਰ ਆਦਿ ਹਾਜ਼ਰ ਸਨ।
           ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ  ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਿੰਡ-ਪਿੰਡ ਸਟੇਡੀਅਮ ਬਣਾਉਣ ਦੀ ਯੋਜਨਾ ਉਲੀਕੀ ਹੈ। ਉਨ੍ਹਾਂ ਨੇ ਪਿੰਡ ਗੜੀ ਕਾਨੂੰਗੋ ਦੀ ਟੀਮ ਨੂੰ 5100 ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀ ਜੇਤੂ ਟੀਮ ਗੋਲ ਕਰੇਗੀ ਉਸ ਨੂੰ ਵੀ 5100 ਰੁਪਏ ਇਨਾਮ ਰਾਸ਼ੀ ਦਿੱਤੀ ਜਾਵੇਗੀ।
          ਇਸ ਮੌਕੇ ‘ਤੇ ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਨੌਜਵਾਨਾਂ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਲਗਭਗ 3300 ਦੇ ਕਰੀਬ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਵੱਲੋਂ ਖੇਡ ਮੈਦਾਨ ਲਈ 10 ਲੱਖ ਰੁਪਏ ਦੇਣ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਜਲਦ ਪੂਰਾ ਕਰਕੇ ਗ੍ਰਾਂਟ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ–ਨਾਲ ਖੇਡਾਂ ਵਿੱਚ ਵੀ ਰੂਚੀ ਲੈਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੀਆਂ ਸੰਸਥਾਵਾਂ ਵਿਚ ਸ਼ਾਨਦਾਰ ਕੰਮ ਕਰਨ ਵਾਲੇ 10 ਸੇਵਾਕਰਮੀ ਸਾਲਾਨਾ ਸੇਵਾ ਉੱਤਮਤਾ ਅਵਾਰਡ ਨਾਲ ਸਨਮਾਨਿਤ*
Next articleਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ ਰੇਣੂ ਮਿੱਤਲ