HOME ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ...

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ: ਅਨਿਲ ਠਾਕੁਰ

2

ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਜਲਦ ਹੱਲ ਦੇ ਯਤਨ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਹਾਇਕ ਟੈਕਸ ਕਮਿਸ਼ਨਰ ਪਰਮਜੀਤ ਸਿੰਘ ਅਤੇ ਵਪਾਰ ਮੰਡਲ ਹੁਸ਼ਿਆਰਪੁਰ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਚੇਅਰਮੈਨ ਦਾ ਸਵਾਗਤ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ, ਉਨ੍ਹਾਂ ਨੇ ਸਾਲ 2017-18 ਦੀ ਪਹਿਲੀ ਤਿਮਾਹੀ ਦੇ ਬਕਾਇਆ ਟੈਕਸ ਬਕਾਏ ਦੇ ਮਾਮਲਿਆਂ ਦੇ ਹੱਲ ਲਈ ਓਟੀਐਸ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ ਲਈ ਵਿੱਤ ਮੰਤਰੀ, ਪੰਜਾਬ ਨੂੰ ਸਿਫਾਰਸ਼ ਭੇਜੀ ਹੈ ਅਤੇ ਇਹ ਸਕੀਮ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਚੇਅਰਮੈਨ ਵੱਲੋਂ ਵਪਾਰੀਆਂ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਵਿਭਾਗੀ ਅਧਿਕਾਰੀਆਂ ਦੀ ਮਦਦ ਨਾਲ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ। ਬਾਕੀ ਰਹਿੰਦੇ ਗੁੰਝਲਦਾਰ ਮੁੱਦਿਆਂ ਨੂੰ ਜੀਐਸਟੀ ਕੌਂਸਲ ਰਾਹੀਂ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਸ੍ਰੀ ਠਾਕੁਰ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਟੈਕਸ ਅਦਾ ਕਰਨ ਵਿੱਚ ਸਹਿਯੋਗ ਕਰਨ ਤਾਂ ਜੋ ਸੂਬੇ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੀ ਸੀ ਯੂਨਾਈਟਿਡ ਕਬੱਡੀ ਫੈਡਰੇਸ਼ਨ ਵਲੋ ਆਜ਼ਾਦ ਪੰਜਾਬ ਕੇਸਰੀ ਕਬੱਡੀ ਕੱਪ ਸਰੀ, ਬੀ.ਸੀ : ਮਨਜੀਤ ਢੀਂਡਸਾ ।
Next articleਸਰਕਾਰੀ ਸਕੂਲ ਬੋਹਨ ਦੇ ਵਿਦਿਆਰਥੀਆਂ ਦਾ ਵਰਚੁਅਲ ਸਮਰ ਕੈਂਪ ਸਮਾਪਤ