ਅੰਮ੍ਰਿਤਸਰ– ਪੰਜਾਬ ਸਰਕਾਰ ਦਾ ਬੁਲਡੋਜ਼ਰ ਨਸ਼ਿਆਂ ਖਿਲਾਫ ਗਰਜ ਰਿਹਾ ਹੈ। ਹੁਣ ਅੰਮ੍ਰਿਤਸਰ ‘ਚ ਇਕ ਨਸ਼ਾ ਤਸਕਰ ਖਿਲਾਫ ਕਾਰਵਾਈ ਕੀਤੀ ਗਈ ਹੈ। ਗੁੱਜਰਪੁਰਾ ‘ਚ ਨਸ਼ਾ ਤਸਕਰ ਅਜੇ ਕੁਮਾਰ ਉਰਫ਼ ਕੈਟ ਦਾ ਘਰ ਢਾਹਿਆ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ਾ ਤਸਕਰ ਅਜੇ ਕੁਮਾਰ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਮਕਾਨ ਬਣਾਉਣ ਲਈ ਪੈਸੇ ਉਨ੍ਹਾਂ ਦੇ ਪਤੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਮਿਲੇ ਹਨ। ਉਸਨੇ ਕਿਹਾ, “ਮੇਰਾ ਬੇਟਾ ਕਈ ਸਾਲਾਂ ਤੋਂ ਇਸ ਘਰ ਵਿੱਚ ਨਹੀਂ ਰਿਹਾ। ਮੇਰਾ ਉਸ ਨਾਲ ਕੋਈ ਸਬੰਧ ਨਹੀਂ, ਫਿਰ ਵੀ ਪੁਲਿਸ ਨੇ ਮੇਰਾ ਘਰ ਢਾਹ ਦਿੱਤਾ। ਮੈਂ ਪ੍ਰਸ਼ਾਸਨ ਨੂੰ ਬਹੁਤ ਬੇਨਤੀ ਕੀਤੀ ਪਰ ਕਿਸੇ ਨੇ ਮੇਰੀ ਗੱਲ ਨਹੀਂ ਸੁਣੀ।
ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਜੇ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ 5 ਕੇਸ ਦਰਜ ਕੀਤੇ ਗਏ ਹਨ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ। ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਹੈ। ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਦੇ ਹੁਕਮਾਂ ’ਤੇ ਕੀਤੀ ਗਈ ਹੈ। ਪੁਲਿਸ ਨਸ਼ਾ ਤਸਕਰ ਦੀ ਭਾਲ ਕਰ ਰਹੀ ਹੈ। ਪੰਜਾਬ ਸਰਕਾਰ ਅਤੇ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਉਨ੍ਹਾਂ ਨੇ ਨਸ਼ਾ ਤਸਕਰੀ ਨਾ ਛੱਡੀ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ‘ਚ ਨਸ਼ਾ ਤਸਕਰਾਂ ਖਿਲਾਫ ਸਖਤ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਸ਼ਾਸਨ ਅਜਿਹੇ ਅਪਰਾਧੀਆਂ ਦੀਆਂ ਜਾਇਦਾਦਾਂ ‘ਤੇ ਲਗਾਤਾਰ ਬੁਲਡੋਜ਼ਰ ਚਲਾ ਰਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



