ਸੁਮੇਧ ਸੈਣੀ ਨੂੰ ਬਚਾਅ ਰਹੀ ਹੈ ਪੰਜਾਬ ਸਰਕਾਰ: ‘ਆਪ’

AAP. (Photo: Twitter/@AamAadmiParty)

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਬਚਾਅ ਕਰਨ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਅਤੇ ਮੁੱਖ ਸਕੱਤਰ ਵਿੰਨੀ ਮਹਾਜਨ, ਵਿਜੀਲੈਂਸ ਚੀਫ ਡਾਇਰੈਕਟਰ ਬੀਕੇ ਉੱਪਲ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਤੁਰੰਤ ਅਹੁਦਿਆਂ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇੱਕ ਬਿਆਨ ਰਾਹੀਂ ਪਾਰਟੀ ਦੀ ਸੀਨੀਅਰ ਆਗੂ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਅਤੇ ਸਮੁੱਚੀ ਸਰਕਾਰੀ ਮਸ਼ੀਨਰੀ ਸੁਮੇਧ ਸੈਣੀ ਨੂੰ ਹਰ ਹੀਲੇ ਬਚਾਉਣ ’ਤੇ ਲੱਗੀ ਹੋਈ ਹੈ। ਹਰ ਕੰਮ ’ਚ ਅਣਗਿਣਤ ਚੋਰ-ਮੋਰੀਆਂ ਰੱਖ ਕੇ ਸੈਣੀ ਨੂੰ ਬਚ ਨਿਕਲਣ ਲਈ ‘ਸੁਰੱਖਿਅਤ ਲਾਂਘਾ’ ਦੇ ਦਿੱਤਾ ਜਾਂਦਾ ਹੈ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲਾਂ ਦੇ ਨਕਸ਼ੇ-ਕਦਮ ’ਤੇ ਚਲਦਿਆਂ ਕੈਪਟਨ ਸਰਕਾਰ ਨੇ ਵੀ ਸੁਮੇਧ ਸੈਣੀ ਖ਼ਿਲਾਫ਼ ਹਮੇਸ਼ਾ ਨਰਮੀ ਦਿਖਾਈ ਹੈ। ਬਰਗਾੜੀ ਅਤੇ ਬਹਿਬਲ ਕਲਾਂ ਕੇਸਾਂ ਸਣੇ ਸੁਮੇਧ ਸੈਣੀ ਖ਼ਿਲਾਫ਼ ਕਦੇ ਵੀ ਠੋਸ ਤਰੀਕੇ ਨਾਲ ਕੇਸ ਨਹੀਂ ਬਣਾਇਆ ਗਿਆ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ ਸਣੇ ਸੁਮੇਧ ਸੈਣੀ ਖ਼ਿਲਾਫ਼ ਜਿੰਨੇ ਵੀ ਕੇਸ ਹਨ, ਜੇ ਸਰਕਾਰ ਨਿਰਪੱਖਤਾ ਅਤੇ ਠੋਸ ਇਰਾਦੇ ਨਾਲ ਕਾਰਵਾਈ ਕਰਦੀ ਤਾਂ ਸੁਮੇਧ ਸੈਣੀ ਕਦੋਂ ਦੇ ਸਲਾਖਾਂ ਪਿੱਛੇ ਹੁੰਦੇ ਪਰ ਕੈਪਟਨ ਸਰਕਾਰ ਅਜਿਹਾ ਚਾਹੁੰਦੀ ਹੀ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਜ਼ਾ ਟਵੀਟ ਰਾਹੀਂ ਕਰ ਦਿੱਤੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੰਧਾਵਾ ਅਤੇ ਬਾਜਵਾ ਵੀ ਸਰਕਾਰ ਤੋਂ ਖ਼ਫ਼ਾ
Next articleਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦਾ ਨਵੀਨੀਕਰਨ ਆਰੰਭ