ਕਪੂਰਥਲਾ ,(ਸਮਾਜ ਵੀਕਲੀ) (ਕੌੜਾ)– ਪੰਜਾਬ ਗੌਰਮਿੰਟ ਪੈਨਸ਼ਨਰ ਸਾਂਝਾ ਫਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਅਹਿਮ ਮੀਟਿੰਗ ਸੁੱਚਾ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ ਬਡਿਆਲ ,ਦਲਬੀਰ ਸਿੰਘ, ਪਰਮਿੰਦਰ ਸਿੰਘ ਟੁਰਨਾ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਹਾਜ਼ਰ ਨਿਰਮਲ ਸਿੰਘ, ਸੁੱਚਾ ਸਿੰਘ ਨੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਦੌਰਾਨ ਪਰਮਿੰਦਰ ਸਿੰਘ ਨੇ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰਨ ਦੀ ਅਪੀਲ ਕੀਤੀ । ਉਹਨਾਂ ਨੇ ਮੁੱਖ ਮੰਗਾਂ ਜਿਨ੍ਹਾਂ ਵਿੱਚ 2.59 ਦੇ ਗੁਣਾਕ ਨਾਲ 1-1-2006 ਤੋਂ ਪਹਿਲਾਂ ਦੇ ਪੈਨਸ਼ਨਾਂ ਦੀ ਗ੍ਰੇਡ ਦੋਹਰਾਈ ਨਹੀਂ ਕੀਤੀ 11 ਫੀਸਦੀ ਡੀਏ ਅਤੇ ਬਕਾਇਆ ਰਹਿੰਦਾ ਹੈ ਕਿ 1-1 2006 ਤੋਂ 20-06-2021 ਸਾਢੇ ਪੰਜ ਸਾਲਾਂ ਦਾ ਗ੍ਰੇਡ ਦੁਹਰਾਈ ਦਾ ਏਰੀਅਰ ਪੈਂਡਿੰਗ ਪਿਆ ਹੈ ਆਦਿ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ । ਇਸ ਦੇ ਨਾਲ ਹੀ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਕੰਪਿਊਟਰ ਅਧਿਆਪਕਾਂ ਦੇ ਚੱਲ ਰਹੇ ਘੋਲ ਦੀ ਹਮਾਇਤ ਕਰਨ ਤੇ ਉਸ ਵਿੱਚ ਸ਼ਾਮਿਲ ਹੋਣ ਸਬੰਧੀ ਮਤਾ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 7 ਫਰਵਰੀ ਨੂੰ ਫਰੰਟ ਦੇ ਫੈਸਲਿਆਂ ਅਨੁਸਾਰ ਭੁੱਖ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਡੀ ਸੀ ਦਫਤਰ ਕਪੂਰਥਲਾ ਦੇ ਮੂਹਰੇ ਦਿੱਤਾ ਜਾਵੇਗਾ। ਇਸ ਉਪਰੰਤ ਡੀਸੀ ਕਪੂਰਥਲਾ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਉਹਨਾਂ ਨੇ ਪੈਨਸ਼ਨਾਂ ਨੂੰ ਅਪੀਲ ਕੀਤੀ ਕਿ ਇਸ ਧੰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਤੇ ਕੁਲਵੰਤ ਸਿੰਘ, ਕੇਵਲ ਸਿੰਘ, ਜਗਜੀਤ ਸਿੰਘ, ਗੁਰਬਚਨ ਸਿੰਘ ਚੀਮਾ, ਵਿਨੋਦ ਕਪੂਰ, ਗੁਰਚਨ ਸਿੰਘ ਘੁੰਮਣ, ਹਰਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ, ਜੋਗਾ ਸਿੰਘ, ਕਰਨੈਲ ਸਿੰਘ, ਗੁਰਚਰਨ ਦਾਸ ,ਹਰੀਸ਼ ਚੋਪੜਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj