ਬੀਐੱਸਐੱਫ ਨੂੰ ਵਧ ਅਧਿਕਾਰਾਂ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ

ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦੇ ਅਧਿਕਾਰ ਖੇਤਰ ਵਿੱਚ ਵਾਧੇ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਨੂੰ ਅਸਾਮ, ਪੱਛਮੀ ਬੰਗਾਲ ਤੇ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਅੰਦਰ ਤਲਾਸ਼ੀ ਲੈਣ, ਬਰਾਮਦਗੀ ਤੇ ਗ੍ਰਿਫ਼ਤਾਰੀ ਦੇ ਅਧਿਕਾਰ ਦਿੱਤੇ ਗਏ ਸਨ, ਜੋ ਪਹਿਲਾਂ 15 ਕਿਲੋਮੀਟਰ ਤੱਕ ਸੀਮਤ ਸਨ। ਪੰਜਾਬ ਸਰਕਾਰ ਨੇ ਆਪਣੀ ਅਰਜ਼ੀ  ਵਿੱਚ ਕਿਹਾ ਹੈ ਕਿ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਇਲਾਕਾਈ ਅਧਿਕਾਰ ਖੇਤਰ ਵਿੱਚ ਵਾਧਾ ਸੂਬਿਆਂ ਦੇ ਸੰਵਿਧਾਨਕ ਅਧਿਕਾਰ ਖੇਤਰ ’ਤੇ ਕਬਜ਼ਾ ਕਰਨ ਦੇ ਨਿਆਈਂ ਹੈ। ਪਿਛਲੇ ਕੁਝ ਦਿਨਾਂ ਤੋਂ ਇਸ ਮੁੱਦੇ ’ਤੇ ਕਾਫ਼ੀ ਵਿਵਾਦ ਚੱਲ ਰਿਹਾ ਹੈ ਕਿਉਂਕਿ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਪੰਜਾਬ ਤੇ ਪੱਛਮੀ ਬੰਗਾਲ ਸੂਬਿਆਂ ਨੇ ਜਿੱਥੇ ਕੇਂਦਰ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ, ਉੱਥੇ ਦੋਵਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮਤੇ ਲਿਆਂਦੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਵਿੱਖ ਦੀਆਂ ਚੁਣੌਤੀਆਂ ਦੇ ਆਧਾਰ ’ਤੇ ਬਣਾਈ ਜਾਵੇ ਜੰਗੀ ਰਣਨੀਤੀ: ਵੋਹਰਾ
Next articleਸਿੰਘੂ ਬਾਰਡਰ ’ਤੇ ਕਬਾੜੀਆਂ ਤੇ ਲੋਕਾਂ ਨੇ ਪਲਾਸਟਿਕ ਤੇ ਬਾਂਸ ਇਕੱਠੇ ਕੀਤੇ