ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰ ਤਬਦੀਲ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ 10 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ, ਸੰਦੀਪ ਹੰਸ ਨੂੰ ਹੁਸ਼ਿਆਰਪੁਰ, ਸੰਯਮ ਅਗਰਵਾਲ ਨੂੰ ਮਾਲੇਰਕੋਟਲਾ, ਹਰਪ੍ਰੀਤ ਸਿੰਘ ਸੂਦਨ ਨੂੰ ਅੰਮ੍ਰਿਤਸਰ, ਹਰਬੀਰ ਸਿੰਘ ਨੂੰ ਪਠਾਨਕੋਟ, ਅਮਿਤ ਤਲਵਾੜ ਨੂੰ ਮੁਹਾਲੀ, ਸਾਕਸ਼ੀ ਸਾਹਨੀ ਨੂੰ ਪਟਿਆਲਾ, ਰੂਹੀ ਦੁੱਗ ਨੂੰ ਫਰੀਦਕੋਟ, ਪ੍ਰੀਤੀ ਯਾਦਵ ਨੂੰ ਰੂਪਨਗਰ ਅਤੇ ਹਿਮਾਂਸ਼ੂ ਅਗਰਵਾਲ ਨੂੰ ਫਾਜ਼ਿਲਕਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਸੂਬੇ ਵਿੱਚ ਡੇਢ ਦਰਜਨ ਤੋਂ ਵੱਧ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleओमप्रकाश वाल्मीकि स्मृति साहित्य सम्मान 2022 के लिए युवा कवि एवं लेखक रमन कुमार का नाम चयनित
Next articleਮੋਗਾ: ਪਿੰਡ ਮਾੜੀ ਮੁਸਤਫ਼ਾ ’ਚ ਕਬੱਡੀ ਮੁਕਾਬਲੇ ਦੌਰਾਨ ਗੈਂਗਸਟਰ ਹਰਜੀਤ ਸਿੰਘ ਪਿੰਟਾ ਨੂੰ ਗੋਲੀਆਂ ਮਾਰ ਕੇ ਮਾਰਿਆ