ਗੁਰੂਗ੍ਰਾਮ (ਸਮਾਜ ਵੀਕਲੀ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਤੇ ਦਾਅਵੇਦਾਰੀ ਲਈ ਅੱਜ ਪੰਜਾਬ ਅਸੈਂਬਲੀ ਵਿੱਚ ਪੇਸ਼ ਮਤੇ ਨੂੰ ਅਰਥਹੀਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਹਮੇਸ਼ਾ ਰਹੇਗਾ। ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨੇਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਹੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦਰਮਿਆਨ ਜਦੋਂ ਕਦੇ ਵੀ ਗੱਲ ਹੋਵੇਗੀ, ਉਦੋਂ ਸਤਲੁਜ ਯਮੁਨਾ ਲਿੰਕ ਲਹਿਰ ਦੇ ਨਿਰਮਾਣ ਅਤੇ ਦੋਵਾਂ ਰਾਜਾਂ ਦਰਮਿਆਨ ਵਿਵਾਦਿਤ ਖੇਤਰ ਸਣੇ ਸਾਰੇ ਵਿਸ਼ਿਆਂ ’ਤੇ ਚਰਚਾ ਹੋਵੇਗੀ। ਸ੍ਰੀ ਖੱਟਰ ਇਥੇ ਹੁੱਡਾ ਸਿਟੀ ਸੈਂਟਰ ਅੰਡਰਪਾਸ ਤੇ ਫਲਾਈਓਵਰ ਦੇ ਉਦਘਾਟਨ ਲਈ ਪੁੱਜੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly