ਲੈਸਟਰ (ਇੰਗਲੈਂਡ), (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਲੈਸਟਰ ਦੇ ਨੇੜਲੇ ਇਲਾਕੇ ਓਡਬੀ ਵਿਗਸਟਨ ਦੀ ਮੇਅਰ ਜਸਵੀਰ ਕੌਰ ਚੌਹਾਨ ਦਾ ਪੰਜਾਬ ਗਰੁੱਪ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਗਰੁੱਪ ਦੀਆਂ ਪ੍ਰਬੰਧਕਾਵਾਂ ਗੁਰਦੀਪ ਕੌਰ, ਰਸਪਿੰਦਰ ਕੌਰ ਅਤੇ ਉਨ੍ਹਾਂ ਦੀਆਂ ਸਾਥਣਾਂ ਵੱਲੋਂ ਮੇਅਰ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ ਗਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਈ ਗੱਲਬਾਤ ਦੌਰਾਨ ਮੇਅਰ ਜਸਵੀਰ ਕੌਰ ਚੌਹਾਨ ਨੇ ਕਿਹਾ ਕਿ ਪੰਜਾਬੀ ਭਾਈਚਾਰਾ ਬ੍ਰਿਟੇਨ ਵਿੱਚ ਆਪਣੀ ਮਿਹਨਤ, ਇਮਾਨਦਾਰੀ ਅਤੇ ਸੱਭਿਆਚਾਰਕ ਰਿਵਾਇਤਾਂ ਕਰਕੇ ਇੱਕ ਵੱਖਰੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਦੀਆਂ ਸੰਸਥਾਵਾਂ ਸਮਾਜਿਕ, ਸੱਭਿਆਚਾਰਕ ਅਤੇ ਭਲਾਈ ਦੇ ਕਾਰਜਾਂ ਰਾਹੀਂ ਲੋਕਾਂ ਨੂੰ ਇਕੱਠਾ ਕਰਨ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਖਾਸ ਤੌਰ ‘ਤੇ ਔਰਤਾਂ ਵੱਲੋਂ ਸਮਾਜਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਕੀਤੀ ਜਾ ਰਹੀ ਸੇਵਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਸ ਨਾਲ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਨੇ ਪੰਜਾਬ ਗਰੁੱਪ ਦੀਆਂ ਪ੍ਰਬੰਧਕਾਵਾਂ ਅਤੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਨਾਲ ਭਾਈਚਾਰੇ ਵਿੱਚ ਇਕਤਾ ਅਤੇ ਸਾਂਝ ਵਧਦੀ ਹੈ। ਇਸ ਮੌਕੇ ਪੰਜਾਬ ਗਰੁੱਪ ਦੀਆਂ ਪ੍ਰਬੰਧਕਾਵਾਂ ਗੁਰਦੀਪ ਕੌਰ ਅਤੇ ਰਸਪਿੰਦਰ ਕੌਰ ਨੇ ਮੇਅਰ ਜਸਵੀਰ ਕੌਰ ਚੌਹਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਭਾਈਚਾਰੇ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗਰੁੱਪ ਭਵਿੱਖ ਵਿੱਚ ਵੀ ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਭਾਈਚਾਰੇ ਦੀ ਸੇਵਾ ਲਈ ਵਚਨਬੱਧ ਰਹੇਗਾ ਅਤੇ ਲੋਕਾਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਲਈ ਅਜਿਹੇ ਉਪਰਾਲੇ ਜਾਰੀ ਰੱਖੇਗਾ। ਇਸ ਮੌਕੇ ਗਰੁੱਪ ਦੀਆਂ ਹੋਰ ਸਾਥਣਾਂ ਵੀ ਮੌਜੂਦ ਸਨ ਜਿਨ੍ਹਾਂ ਨੇ ਸਮਾਜਿਕ ਸਰਗਰਮੀਆਂ ਵਿੱਚ ਭਾਗ ਲੈਂਦਿਆਂ ਭਾਈਚਾਰੇ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



