ਪੰਜਾਬ-ਹਰਿਆਣਾ ਵਿੱਚ ਅਗਲੇ ਤਿੰਨ ਦਿਨ ਭਰਵਾਂ ਮੀਂਹ ਪੈਣ ਦੀ ਚਿਤਾਵਨੀ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਅਤੇ ਹਰਿਆਣਾ ’ਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਭਾਵੇਂ ਦੋਵੇਂ ਸੁੂਬਿਆਂ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ ਪਰ ਸੀਤ ਲਹਿਰ ਨੇ ਲੋਕਾਂ ਨੂੰ ਘਰਾਂ ਵਿੱਚ ਬੈਠਣ ਲਈ ਮਜਬੂਰ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨ ਪੰਜਾਬ ਅਤੇ ਹਰਿਆਣਾ ’ਚ ਤੇਜ਼ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਤੋਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਮੋਗਾ, ਮੁਕਤਸਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਕਈ ਥਾਵਾਂ ’ਤੇ ਅੱਜ ਦਿਨ ਵੇਲੇ ਵੀ ਮੀਂਹ ਪਿਆ। ਬਠਿੰਡਾ ਸ਼ਹਿਰ ਅੱਜ ਸੂਬੇ ’ਚ ਸਭ ਤੋਂ ਠੰਢਾ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ’ਚ ਘੱਟ ਤੋਂ ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 10.7, ਪਟਿਆਲਾ ’ਚ 9.4, ਪਠਾਨਕੋਟ ’ਚ 9.6, ਫਰੀਦਕੋਟ ’ਚ 10 ਅਤੇ ਮੋਗਾ ’ਚ 9.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਹਰਿਆਣਾ ’ਚ ਵੀ ਮੀਂਹ ਨੇ ਲੋਕਾਂ ਦੀਆਂ ਮੁਸੀਬਤਾਂ ਵਧਾਈਆਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleलोहिया विषयक तीन पुरानी टिप्पणियां
Next articleਈਡੀ ਛਾਪੇ: ਕਾਂਗਰਸ ਵੱਲੋਂ ਚੋਣ ਕਮਿਸ਼ਨ ਤੱਕ ਪਹੁੰਚ