ਕਿਸਾਨਾਂ ਅਤੇ ਦਲਿਤਾਂ ਦੇ ਨਾਲ ਪੰਜਾਬ ਦੇ ਹਿੱਤਾਂ ਨੂੰ ਕੀਤਾ ਅਣਗੋਲਿਆ
ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਕਾਂਗਰਸ ਜਿਲ੍ਹਾਂ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਅਜੇ ਮੰਗੂਪੁਰ ਅਤੇ ਸੀਨੀਅਰ ਕਾਂਗਰਸੀ ਆਗੂ ਵਿੱਕੀ ਚੋਧਰੀ ਕਾਠਗੜ੍ਹ ਨੇ ਕੇਂਦਰੀ ਵਿੱਤ ਮੰਤਰੀ ਵਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਦੀ ਰੀੜ੍ਹ ਬਣੇ ਪੰਜਾਬ ਨੂੰ ਇਸ ਬਜਟ ਵਿੱਚ ਮੁੜ ਅਣਡਿੱਠਾ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਜਾਮਾ ਪਹਿਨਾਉਣ ਬਾਰੇ ਕੋਈ ਸਪਸ਼ਟ ਰੂਪ-ਰੇਖਾ ਨਹੀਂ ਦਿੱਤੀ ਗਈ ਅਤੇ ਨਾ ਹੀ ਵਧ ਰਹੀਆਂ ਖੇਤੀਬਾੜੀ ਲਾਗਤਾਂ ਤੋਂ ਰਾਹਤ ਲਈ ਕੋਈ ਠੋਸ ਉਪਾਅ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰਜ਼ੇ ਹੇਠ ਦਬੇ ਪੰਜਾਬ ਲਈ ਕਿਸੇ ਵੀ ਕਿਸਮ ਦਾ ਵਿਸ਼ੇਸ਼ ਆਰਥਿਕ ਪੈਕੇਜ ਨਾ ਦੇਣਾ ਕੇਂਦਰ ਦੀ ਨਕਾਰਾਤਮਕ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਆਖਿਆ ਕਿ ਰਾਜਾਂ ਦੇ ਹਿੱਸੇ ਦੀ ਆਮਦਨ ਵਿੱਚ ਵਾਧਾ ਕੀਤੇ ਬਿਨਾਂ ਕੇਂਦਰ ਵੱਲੋਂ ਬਣਾਈਆਂ ਯੋਜਨਾਵਾਂ ਥੋਪ ਕੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜਾ ਦੀ ਖੁਦਮੁਖਤਿਆਰੀ ਨੂੰ ਗੰਭੀਰ ਨੁਕਸਾਨ ਪਹੁੰਚ ਰਿਹਾ ਹੈ।ਉਨ੍ਹਾਂ ਨੇ ਖਾਸ ਜਤਾਇਆ ਕਿ ਦਲਿਤ ਭਾਈਚਾਰੇ, ਕਰਕੇ ਜ਼ਮੀਨਹੀਣ ਖੇਤੀ ਮਜ਼ਦੂਰਾਂ ਲਈ ਬਜਟ ਵਿੱਚ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਹੁਨਰ ਵਿਕਾਸ ਵਰਗੇ ਮੁੱਖ ਮਸਲਿਆਂ ‘ਤੇ ਕੇਂਦਰ ਦੀ ਖਾਮੋਸ਼ੀ ਨਿਰਾਸ਼ਾਜਨਕ ਹੈ।ਉਨ੍ਹਾਂ ਕਿਹਾ ਕਿ ਇਹ ਬਜਟ ਨਾ ਤਾਂ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦਿੰਦਾ ਹੈ ਅਤੇ ਨਾ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਸਹਾਇਕ ਹੈ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾ ਬੀਜੇਪੀ ਦੀ ਸਰਕਾਰ ਪੰਜਾਬ ਵਿੱਚ ਆਪਣੀਆਂ ਜੜ੍ਹਾਂ ਲਾਉਣ ਲਈ ਯਤਨਸ਼ੀਲ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਨਾਲ ਅਣਗੋਲਿਆ ਕੀਤਾ ਜਾ ਹੈ ।ਇਹ ਬਜਟ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਨੂੰ ਜੱਗ ਜ਼ਾਹਿਰ ਕਰਦਾ ਹੈ ਤੇ ਉਹ ਇਸ ਬਜਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



