ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਇਨੀ ਨਿੱਘਰ ਚੁੱਕੀ ਜਿਸ ਨੂੰ ਬਿਆਨ ਕਰਨਾ ਬਹੁਤ ਹੀ ਔਖਾ ਹੈ। ਜਿੱਥੇ ਕਾਨੂੰਨ ਦੇ ਰਖਵਾਲਿਆਂ ਨੂੰ ਦਿਨ ਦਿਹਾੜੇ ਅਣਪਛਾਤੇ ਆਦਮੀਆਂ ਗੋਲੀਆ ਮਾਰਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਆਮ ਆਦਮੀ ਦੀ ਜ਼ਿੰਦਗੀ ਦੀ ਰਖਵਾਲੀ ਕੋਣ ਕਰ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਬੁਲਾਰੇ ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ ਨੇ ਇੱਕ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਮਜੀਠਾ ਵਿੱਚ ਡਿਊਟੀ ਕਰ ਰਹੇ ਏ ਐਸ ਆਈ ਜੋਗਾ ਸਿੰਘ ਨੂੰ ਸਮਾਜ ਵਿਰੋਧੀ ਅਨਸਰਾਂ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਖਤਮ ਕਰ ਦੇਣਾ ਜਿੱਥੇ ਇਨਸਾਨੀਅਤ ਲਈ ਘਾਤਕ ਸੁਨੇਹਾ ਦਿੱਤਾ ਜਾਂਦਾ ਹੈ। ਉੱਥੇ ਪੰਜਾਬ ਸਰਕਾਰ ਦੀ ਨਾਅਹਿਲੀਅਤ ਨੂੰ ਦਰਸਾਉਂਦਾ ਹੈ। ਹੈਰਾਨੀ ਦੀ ਗੱਲ ਹੈ ਪੰਜਾਬ ਭਰ ਵਿੱਚ ਰੋਜ਼ਾਨਾ ਅਜਿਹੀਆਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਹਰ ਰੋਜ ਵਾਪਰਦੀਆਂ ਹਨ ।ਪਰ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਨਹੀਂ ਤੱਕ ਨਹੀਂ ਸਰਕਦੀ। ਪ੍ਰਧਾਨ ਸੁਰਿੰਦਰ ਸ਼ਿੰਦਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਜ਼ਾਨਾ ਹੀ ਵਾਪਸ ਰਹੀਆਂ ਹਨ ਅਤੇ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਦੀ ਜਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮ੍ਰਿਤਕ ਏ ਐਸ ਆਈ ਜੋਗਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਕਿ ਪ੍ਰਮਾਤਮਾ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



