ਪੰਜਾਬ ਦੇ ਟਿਕਾਊ ਵਿਕਾਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ – ਕੋਮਲ ਮਿੱਤਲ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ ਦਸੂਹਾ ਦੀ ਪ੍ਰਸਿੱਧ ਐਨ.ਜੀ.ਓ ‘ਏ 4 ਸੀ’ ਵੱਲੋਂ ‘ਟਿਕਾਊ ਵਿਕਾਸ ਵਿਚ ਵਿਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ  ਨੇ ਐਨ.ਜੀ.ਓ ਦੇ ਮੁਖੀ ਸੰਜੀਵ ਕੁਮਾਰ ਦੇ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾਕਟਰ ਅਮਨਦੀਪ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ, ਕੈਲੇਡੋਨੀਅਨ ਇੰਟਰਨੈਸ਼ਨਲ ਸਕੂਲ ਦੇ ਐਮ.ਡੀ ਸ਼੍ਰੀਜਲ ਗੁਪਤਾ, ਸੋਨਾਲੀਕਾ ਗਰੁੱਪ ਦੇ ਐਸੋਸੀਏਟ ਵਾਈਸ ਪ੍ਰੈਜ਼ੀਡੈਂਟ ਅਤੁਲ ਸ਼ਰਮਾ,ਵੁੱਡਲੈਂਡ ਓਵਰਸੀਜ਼ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ  ਹਾਜ਼ਰ ਹੋਏ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਟਿਕਾਊ ਵਿਕਾਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਟਿਕਾਊ ਵਿਕਾਸ ਇਕ ਅਜਿਹੀ ਵਿਕਾਸ ਪ੍ਰਕਿਰਿਆ ਹੈ। ਜੋ ਨਾ ਕੇਵਲ ਅਜੋਕੀ ਪੀੜ੍ਹੀ ਦੀਆਂ ਲੋੜਾਂ ਪੂਰੀਆਂ ਕਰਦੀ ਹੈ, ਬਲਕਿ ਇਹ ਵੀ ਧਿਆਨ ਰੱਖਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਸਮਰੱਥਾ ‘ਤੇ ਕੋਈ ਮਾੜਾ ਪ੍ਰਭਾਵ ਨਾ ਪਵੇ। ਕਮਿਸ਼ਨਰ ਡਾਕਟਰ ਅਮਨਦੀਪ ਕੌਰ, ਐਸ.ਡੀ.ਐਮ ਸੰਜੀਵ ਸ਼ਰਮਾ, ਸ੍ਰੀਜਲ ਗੁਪਤਾ,ਅਤੁਲ ਸ਼ਰਮਾ ਅਤੇ ਹੋਰਨਾਂ ਨੇ ਵੀ ਆਪਣੇ-ਆਪਣੇ ਸੰਬੋਧਨਾਂ ਵਿਚ ਟਿਕਾਊ ਵਿਕਾਸ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਸਮਝਾਇਆ ਕਿ ਟਿਕਾਊ ਵਿਕਾਸ ਲਈ ਕਿਉਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖਾਂ ਅਤੇ ਕੁਦਰਤ ਦੋਵਾਂ ਦੀ ਲੰਬੀ ਮਿਆਦ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਂਦਾ ਹੈ। ਸੈਮੀਨਾਰ ਦੇ ਅੰਤ ਵਿਚ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ  ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਮਹਿਮਾਨ ਵੁੱਡਲੈਂਡ ਵਿੱਚ ਭਵਿੱਖ ਵਿੱਚ ਅਜਿਹੇ ਹੋਰ ਸੈਮੀਨਾਰ ਆਯੋਜਿਤ ਕਰਨਗੇ ਤਾਂ ਜੋ ਵੁੱਡਲੈਂਡ ਵਾਸੀ ਸਿੱਖਿਆ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਹੋ ਸਕਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮਾਨਯੋਗ ਚੀਫ਼ ਜਸਟਿਸ ਸ਼ੀਲ ਨਾਗੂ ਵੱਲੋਂ ਵਰਚੁਉਲ ਮੋਡ ਰਾਹੀਂ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਮੁਕੇਰੀਆਂ ਦਾ ਉਦਘਾਟਨ
Next articleਮੰਗਾਂ ਪੂਰੀਆਂ ਨਾ ਹੋਣ ਤੇ ਡਿਪਟੀ ਕਮਿਸ਼ਨਰ ਦਫਤਰ ਯੂਨੀਅਨ ਵਲੋਂ 5 ਤੋਂ 9 ਸਤੰਬਰ ਤੱਕ ਕੰਮ ਠੱਪ ਕਰਨ ਦਾ ਐਲਾਨ