ਪੰਜਾਬ ਵਿੱਚ ਤਰ੍ਹਾਂ ਤਰ੍ਹਾਂ ਦੇ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸਕੇ ਆਪਣੀ ਜਿੰਦਗੀ ਬਰਬਾਦ ਕਰ ਰਹੇ ਹਨ : ਬਲਜਿੰਦਰ ਸਿੰਘ ਖਾਲਸਾ

ਬਲਜਿੰਦਰ ਸਿੰਘ ਖਾਲਸਾ

ਹੁਸ਼ਿਆਰਪੁਰ  (ਸਮਾਜ ਵੀਕਲੀ) (  ਤਰਸੇਮ ਦੀਵਾਨਾ  ) ਪੰਜਾਬ ਵਿੱਚ ਤਰ੍ਹਾਂ ਤਰ੍ਹਾਂ ਦੇ ਨਸ਼ਿਆਂ ਦੀ ਗਿਰਫਤ ਵਿੱਚ ਆਈ ਪੰਜਾਬ ਦੀ ਨੌਜਵਾਨ ਪੀੜੀ ਪੂਰੀ ਤਰ੍ਹਾਂ ਬਰਬਾਦ ਹੋ ਰਹੀ ਹੈ ਹਸਪਤਾਲਾਂ ਵਿੱਚ ਨਸ਼ਿਆਂ ਦੇ ਸ਼ਿਕਾਰ ਹੋਏ ਮਰੀਜ਼ਾਂ ਦੀ ਦਿਨੋ ਦਿਨ ਵੱਧ ਰਹੀ ਗਿਣਤੀ ਚਿੰਤਾਜਨਕ ਹੁੰਦੀ ਜਾ ਰਹੀ ਹੈ ! ਇਹ ਵਿਚਾਰ ਦਲ ਖਾਲਸਾ ਦੇ ਜਿਲ੍ਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਸਾਡੇ ਪੱਤਰਕਾਰ ਨਾਲ ਇੱਕ ਵਾਰਤਾ ਦੌਰਾਨ  ਸਾਂਝੇ ਕੀਤੇ ! ਉਹਨਾਂ ਕਿਹਾ ਕਿ ਨਸ਼ੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਘੁਣ ਵਾਂਗ ਖਾ ਰਹੇ ਹਨ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ ਉਹਨਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਘਰਾਂ ਵਿੱਚ ਹਮੇਸ਼ਾ ਕਲੇਸ਼ ਰਹਿੰਦਾ ਹੈ ਅਤੇ ਕਚਹਿਰੀਆਂ ਵਿੱਚ ਤਲਾਕਾਂ ਦੇ ਕੇਸਾਂ ਦੇ ਵੱਧਣ ਦੀ ਗਿਣਤੀ ਦਾ ਕਾਰਨ ਵੀ ਨਸ਼ੇ ਹੀ ਹਨ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾ ਦੇ ਨਾਲ ਨਾਲ ਪੰਜਾਬ ਦੀਆਂ ਕੁੜੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ ਉਹਨਾਂ ਕਿਹਾ ਕਿ ਜਿੱਥੇ ਨੌਜਵਾਨ ਨਸ਼ਿਆਂ ਦੀ ਪੂਰਤੀ ਲਈ ਚੋਰੀ ਅਤੇ ਲੁੱਟਾ ਖੋਹਾ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਉੱਥੇ ਨਸ਼ਿਆਂ ਦਾ ਸ਼ਿਕਾਰ ਹੋਈਆਂ ਨੌਜਵਾਨ ਕੁੜੀਆਂ ਨਸ਼ਿਆਂ ਦੀ ਪੂਰਤੀ ਲਈ ਆਪਣਾ ਜਿਸਮ ਵੇਚਣ ਲਈ ਮਜਬੂਰ ਹੋ ਜਾਂਦੀਆਂ ਹਨ ਅਤੇ ਹੋ ਰਹੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਚਿੱਟੇ ਦੇ ਨਸ਼ੇ ਦਾ ਸ਼ਿਕਾਰ ਹੋਈ ਨੌਜਵਾਨ ਪੀੜੀ ਬੱਚਾ ਪੈਦਾ ਕਰਨ ਦੇ ਸਮਰੱਥ ਵੀ ਨਹੀਂ ਰਹਿੰਦੀ ਉਹਨਾਂ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਉਹ ਆਪਣੇ ਪੱਧਰ ਤੇ ਵੱਖ ਵੱਖ ਪਿੰਡਾਂ ਕਸਬਿਆਂ ਅਤੇ ਮਹੱਲਿਆਂ ਵਿੱਚ ਨਸ਼ਾ ਛੁਡਵਾਉਣ ਸਬੰਧੀ ਕੈਂਪ ਲਗਾ ਕੇ ਅੱਜ ਦੀ ਨੌਜਵਾਨ ਪੀੜੀ  ਨੂੰ ਜਾਗਰੂਕ ਕਰ ਰਹੇ ਹਨ ਉਹਨਾਂ ਕਿਹਾ ਕਿ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਵਿੱਚ ਬਣੀਆਂ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ ਪਿੰਡ ਪਿੰਡ ਅਤੇ ਸ਼ਹਿਰਾਂ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਕਾਰਨ ਨੌਜਵਾਨਾਂ ਦੀ ਬਰਬਾਦ ਹੋ ਰਹੀ ਜ਼ਿੰਦਗੀ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਲੋਕਾਂ ਨੂੰ ਪੁਲਿਸ ਦਾ ਵੀ ਸਾਥ ਦੇਣਾ ਚਾਹੀਦਾ ਹੈ ਉਹਨਾਂ ਅਖੀਰ ਵਿੱਚ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ  ਅਤੇ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਭਟਕ ਚੁੱਕੀਆਂ ਕੁੜੀਆਂ ਤੇ ਮੁੰਡਿਆਂ ਨੂੰ ਵੀ ਨਸ਼ਾ ਛਡਾਊ ਕੇਂਦਰਾਂ ਵਿੱਚ ਪਹੁੰਚਾਉਣ ਲਈ ਮਦਦ ਕਰਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਲੀਡਰ ਜਾਂ ਡੀਲਰ ਦੀ ਪਹਿਚਾਣ ਕਰਨੀ ਸਿੱਖੋ –ਅਮਰ ਦੜੋਚ
Next articleਭਾਸ਼ਾ ਵਿਭਾਗ ਤੋਂ ਡਾ. ਜਸਵੰਤ ਰਾਏ ਦਾ ਹੋਇਆ ਤਾਮਿਲਨਾਡੂ ਵਿਖੇ ਵਿਸ਼ੇਸ਼ ਸਨਮਾਨ