ਪੰਜਾਬ ਪੱਧਰੀ ਕਵਿਤਾ ਗਾਇਨ ਮੁਕਾਬਲੇ ਲਈ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਦੀ ਵਿਦਿਆਰਥਣ ਗੁਰਸ਼ਾਇਨ ਕੌਰ ਨੇ ਕੀਤਾ ਕੌਲੀਫਾਈ।

(ਸਮਾਜ ਵੀਕਲੀ) ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਤੋਂ ਪੰਜਾਬੀ ਅਧਿਆਪਕ ਸੰਦੀਪ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਕੂਲ ਪ੍ਰਿੰਸੀਪਲ ਮੈਡਮ ਡਾ: ਯੋਗਿਤਾ ਸ਼ਰਮਾ ਜੀ ਦੀ ਯੋਗ ਅਗਵਾਈ ਸਦਕਾ ਗੁਰਸਾਇਨ ਕੌਰ ਜਮਾਤ ਅੱਠਵੀਂ ਦੀ ਵਿਦਿਆਰਥਣ ਨੇ ਬੀਤੇ ਦਿਨੀ ਸਿੱਖਿਆ ਅਤੇ  ਕਲਾ ਮੰਚ, ਪੰਜਾਬ ਨਵੇਂ ਦਿਸਹੱਦੇ ਸੰਸਥਾ ਵੱਲੋਂ ਕਰਵਾਏ ਆਨਲਾਈਨ ਕਵਿਤਾ ਉਚਾਰਨ ਮੁਕਾਬਲੇ ਵਿੱਚ ਪੰਜਾਬੀ ਮਾਂ ਬੋਲੀ ਵਿੱਚ ਕਵਿਤਾ ਬੋਲਣ ਦੇ ਮੁਕਾਬਲੇ ਵਿੱਚ ਭਾਗ ਲਿਆ ਸੀ ।ਪੰਜਾਬ ਪੱਧਰ ਲਈ ਆਫਲਾਈਨ ਕਵਿਤਾ ਗਾਇਨ ਮੁਕਾਬਲੇ ਵਿੱਚ ਸੱਤ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਗੁਰਸਾਇਨ ਕੌਰ  ਨੇ ਆਪਣਾ ਨਾਮ ਦਰਜ਼ ਕਰਵਾਕੇ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਅਤੇ ਪੰਜਾਬੀ ਮਾਂ ਬੋਲੀ ਦਾ ਨਾਮ ਰੌਸ਼ਨ ਕੀਤਾ ਹੈ । ਸਕੂਲ ਚੇਅਰਮੈਨ ਬਾਬਾ ਕਿਰਪਾਲ ਸਿੰਘ ਜੀ ਅਤੇ ਮੈਨੇਜਰ ਸਰਦਾਰ ਸਰਬਜੀਤ ਸਿੰਘ ਜੀ ਨੇ ਗੁਰਸਾਇਨ ਕੌਰ ਅਤੇ ਉਸਦੇ ਮਾਪਿਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਪੰਜਾਬੀ ਗਾਇਡ ਅਧਿਆਪਕ ਸੰਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਨੂੰ ਚੰਗੀ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ, ਅਤੇ ਵਾਹਿਗੁਰੂ ਅੱਗੇ ਇਸ ਬੱਚੀ ਲਈ ਆਫਲਾਈਨ ਮੁਕਾਬਲਿਆਂ ਲਈ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸਕੂਲ ਵਿੱਚ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ ਮੌਕੇ ਉੱਤੇ ਗੁਰਵਿੰਦਰ ਸਿੰਘ ਕਾਕੜਾ ਕਮਲਦੀਪ ਸਿੰਘ ਝਨੇੜੀ ਅਤੇ ਸਮੂਹ ਸਕੂਲ ਸਟਾਫ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੋਟਰੀ ਕਲੱਬ ਕਪੂਰਥਲਾ ਈਲੀਟ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਭਾਣੋ ਲੰਗਾ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ
Next articleਗਲਤੀ ਕਦੇ ਵੀ ਨਾ ਮੰਨਣਾ