HOME ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵਾਪਿਸ ਸੱਤਾ ਵਿੱਚ ਲਿਆਉਣਾ...

ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵਾਪਿਸ ਸੱਤਾ ਵਿੱਚ ਲਿਆਉਣਾ ਜ਼ਰੂਰੀ- ਐਡਵੋਕੇਟ ਘੁੰਮਣ

5
* ਮੁਸਲਿਮ ਭਾਈਚਾਰੇ ਨੂੰ ਈਦ-ਉਲ- ਜ਼ੁਹਾ ਦੀ ਦਿੱਤੀ ਮੁਬਾਰਕਬਾਦ, ਠੰਡੇ ਮਿੱਠੇ ਜਲ ਦੀ ਸੇਵਾ ਕਰਕੇ ਤਪਦੇ ਹਿਰਦਿਆਂ ਨੂੰ ਠਾਰਿਆ
ਲੁਧਿਆਣਾ   (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ. ) ਵਿਧਾਨ ਸਭਾ ਹਲਕਾ ਪੱਛਮੀ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਵਾਪਿਸ ਸੱਤਾ ਵਿੱਚ ਲਿਆਉਣ ਲਈ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਵਿੱਚ ਜੋ ਵੀ ਵਿਕਾਸ ਅਤੇ ਸੁਧਾਰ ਕਾਰਜ ਕੀਤੇ ਗਏ ਹਨ, ਉਹ ਸਾਰਿਆਂ ਨੂੰ ਜੱਗ ਜ਼ਾਹਰ ਹਨ ਅਤੇ ਇਸ ਵਾਰ ਲੋਕਾਂ ਨੂੰ ਆਪਣੇ ਹੱਕਾਂ ਲਈ ਅੱਗੇ ਆ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮੌਕਾ ਦੇਣਾ ਚਾਹੀਦਾ ਹੈ। ਐਡਵੋਕੇਟ ਘੁੰਮਣ ਨੇ ਜਿੱਥੇ ਆਪਣੇ ਚੋਣ ਪ੍ਰਚਾਰ ਦੋਰਾਨ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਜ਼ੁਹਾ ਦੀ ਮੁਬਾਰਕਬਾਦ ਦਿੱਤੀ ਉੱਥੇ ਤਪਦੀ ਧੁੱਪ ‘ਚ ਰਾਹਗੀਰਾਂ ਨੂੰ ਠੰਡੇ ਮਿੱਠੇ ਜਲ ਦੀ ਸੇਵਾ ਕਰਕੇ ਤਪਦੇ ਹਿਰਦਿਆਂ ਨੂੰ ਠਾਰਿਆ । ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਹਲਕਾ ਪੱਛਮੀ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਸੜਕਾਂ ਦੇ ਵਿਕਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਭੂਮਿਕਾ ਨੂੰ ਰੌਸ਼ਨ ਕੀਤਾ।  ਚੋਣ ਮੁਹਿੰਮ ਦੌਰਾਨ ਪਰਉਪਕਾਰ ਸਿੰਘ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਸਦਾ ਸਖ਼ਤ ਮੋੜਾਂ ‘ਤੇ ਖੜੀ ਰਹੀ ਹੈ। ਪਾਰਟੀ ਨੇ ਹਮੇਸ਼ਾਂ ਪੰਜਾਬ ਦੀਆਂ ਅਸਲੀ ਮੁਸ਼ਕਿਲਾਂ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਹੱਲ ਕਰਨ ਦਾ ਯਤਨ ਕੀਤਾ ਹੈ। ਇਸ ਵਾਰ ਵੀ ਵੋਟਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਭਵਿੱਖ ਨੂੰ ਸੋਚਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਆਪਣਾ ਕੀਮਤੀ ਵੋਟ ਦੇਣ। ਇਸ ਮੌਕੇ ‘ਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਸਿੱਧਾ ਸੰਦੇਸ਼ ਦਿੱਤਾ ਕਿ “ਸ੍ਰੋ਼ਮਣੀ ਅਕਾਲੀ ਦਲ ਨੂੰ ਵਾਪਸ ਲਿਆਓ, ਤਾਂ ਹੀ ਪੰਜਾਬ ਦਾ ਭਵਿੱਖ ਸੰਵਰੇਗਾ।” ਉਨ੍ਹਾਂ ਵੋਟਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਚੋਣਾਂ ਵਿੱਚ ਭਾਗ ਲੈਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿੱਤਾਉਣ ਵਿੱਚ ਕੋਈ ਕਮੀ ਨਾ ਛੱਡਣ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੇ ਹਲਕਾ ਪੱਛਮੀ ਦੇ ਲੋਕਾਂ ਵਿੱਚ ਨਵੇਂ ਉਤਸ਼ਾਹ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜੋ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਸੱਤਾ ਵਿੱਚ ਆਉਣ ਦੀ ਆਸ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦਾ 302ਵਾਂ ਜਨਮ ਦਿਹਾੜਾ ‘ਮਿਸਲ ਡੇਅ’ ਵਜੋਂ ਵੱਡੇ ਪੱਧਰ ਤੇ ਮਨਾਇਆ ਗਿਆ
Next articleਮਾਨ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ*