ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਸੋਨੇ ਦੀ ਚਿੜੀ ਪੰਜਾਬ ਜੋ ਕਦੇ ਆਪਣੀ ਹਰਿਆਲੀ ਅਤੇ ਗੱਭਰੂਆਂ ਦੀ ਤਾਕਤ ਲਈ ਜਾਣਿਆ ਜਾਂਦਾ ਸੀ, ਅੱਜ ‘ਚਿੱਟੇ,ਸਿੰਥੈਟਿਕ ਡਰੱਗ ਦੇ ਕਾਲੇ ਪਰਛਾਵੇਂ ਹੇਠ ਦੱਬਿਆ ਹੋਇਆ ਨਜ਼ਰ ਆ ਰਿਹਾ ਹੈ। ਸੂਬੇ ਦੇ ਕੋਨੇ-ਕੋਨੇ ਤੋਂ ਰੋਜ਼ਾਨਾ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀਆਂ ਖ਼ਬਰਾਂ ਨੇ ਹਰ ਸੰਵੇਦਨਸ਼ੀਲ ਇਨਸਾਨ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮ ਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਕੀਤਾ ਉਹਨਾਂ ਕਿਹਾ ਕਿ ਨਸ਼ੇ ਨੇ ਨਾ ਸਿਰਫ਼ ਨੌਜਵਾਨਾਂ ਦੀ ਸਿਹਤ ਨੂੰ ਖੋਰਾ ਲਾਇਆ ਹੈ, ਸਗੋਂ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਢਾਂਚੇ ਨੂੰ ਵੀ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ ! ਉਹਨਾਂ ਕਿਹਾ ਕਿ ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆਂ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲੇ ਨੌਜਵਾਨਾਂ ਦੀਆਂ ਤਸਵੀਰਾਂ ਨਾਲ ਭਰੀਆਂ ਹੁੰਦੀਆਂ ਹਨ ਅਤੇ ਕਈ ਮਾਵਾਂ ਦੇ ਇਕਲੌਤੇ ਪੁੱਤ ਇਸ ਨਾਮੁਰਾਦ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ ਅਤੇ ਕੀ ਚੜ੍ਹਨ ਲਈ ਤਿਆਰ ਹਨ । ਉਹਨਾਂ ਕਿਹਾ ਕਿ ਨਸ਼ੇ ਦੀ ਪੂਰਤੀ ਲਈ ਨੌਜਵਾਨ ਆਪਣੇ ਘਰਾਂ ਦੇ ਭਾਂਡੇ, ਗਹਿਣੇ ਅਤੇ ਜ਼ਮੀਨਾਂ ਤੱਕ ਵੇਚ ਰਹੇ ਹਨ। ਜਿਹੜੇ ਪਰਿਵਾਰ ਕਦੇ ਖੁਸ਼ਹਾਲ ਸਨ, ਅੱਜ ਕਰਜ਼ੇ ਦੀ ਪੰਡ ਹੇਠ ਦਬੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਚੋਰੀਆਂ,ਲੁੱਟਾ-ਖੋਹਾ ਅਤੇ ਮਾਰਧਾੜ ਦੀਆਂ ਵਾਰਦਾਤਾਂ ਪਿੱਛੇ ਮੁੱਖ ਕਾਰਨ ਨਸ਼ੇ ਦੀ ਤਲਬ ਨੂੰ ਹੀ ਮੰਨਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਾਲਾਂਕਿ ਸਰਕਾਰਾਂ ਵੱਲੋਂ ਸਮੇਂ-ਸਮੇਂ ‘ਤੇ ਨਸ਼ਾ ਮੁਕਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ। ਪੁਲਿਸ ਵੱਲੋਂ ਫੜੀਆਂ ਜਾਂਦੀਆਂ ਨਸ਼ੇ ਦੀਆਂ ਖੇਪਾਂ ਇਹ ਸਾਬਤ ਕਰਦੀਆਂ ਹਨ ਕਿ ਨਸ਼ੇ ਦੀ ਸਪਲਾਈ ਦੀ ਚੇਨ ਅਜੇ ਵੀ ਪੂਰੀ ਤਰ੍ਹਾਂ ਨਹੀਂ ਟੁੱਟੀ । ਉਹਨਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ ਮਾਰਦਾ, ਸਗੋਂ ਪੂਰੇ ਪਰਿਵਾਰ ਨੂੰ ਜਿਉਂਦੇ ਜੀਅ ਨਰਕ ਭੋਗਣ ਲਈ ਮਜ਼ਬੂਰ ਕਰ ਦਿੰਦਾ ਹੈ। ਉਹਨਾਂ ਕਿਹਾ ਕਿ ਜੇਕਰ ਅੱਜ ਅਸੀਂ ਸਾਰਿਆਂ ਨੇ ਰਲ ਕੇ ਨਸ਼ੇ ਦੇ ਇਸ ਕੋਹੜ (ਚਿੱਟੇ) ਖ਼ਿਲਾਫ਼ ਆਵਾਜ਼ ਨਾ ਉਠਾਈ, ਤਾਂ ਪੰਜਾਬ ਦਾ ਭਵਿੱਖ ਹੋਰ ਵੀ ਹਨੇਰਮਈ ਹੋ ਸਕਦਾ ਹੈ। ਇਹ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਪੰਜਾਬੀ ਦਾ ਵੀ ਫ਼ਰਜ਼ ਹੈ ਕਿ ਉਹ ਆਪਣੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਯੋਗਦਾਨ ਪਾਵੇ। ਮਾਲਕ ਵੱਲੋਂ ਬਖਸ਼ੀ ਹੋਈ ਜ਼ਿੰਦਗੀ ਨੂੰ ਗੰਦਗੀ ਚੋਂ ਕੱਢ ਕੇ ਵਧੀਆ ਬਣਾਉਣ ਦੇ ਲਈ ਨਸ਼ਾ ਛੱਡਣ ਦੇ ਚਾਹਵਾਨ ਸਾਡੇ ਇਸ 9501965267 ਇਸ ਨੰਬਰ ਦੇ ਸਾਡੇ ਨਾਲ ਸੰਪਰਕ ਕਰ ਸਕਦੇ ਹਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

