ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਪੰਜਾਬ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਬਹੁਤ ਵੱਡੀ ਗਿਣਤੀ ਵਿੱਚ ਜਿੱਤ ਹਾਸਲ ਕਰਨਗੇ ਅਤੇ ਰਾਜ ਵਿੱਚ ਆਪਣੀ ਮਜ਼ਬੂਤ ਸਥਿਤੀ ਇੱਕ ਵਾਰ ਫਿਰ ਸਾਬਤ ਕਰਨਗੇ। ਇਹ ਭਰੋਸਾ ਆਮ ਆਦਮੀ ਪਾਰਟੀ ਦੇ ਫਿਲੌਰ ਤੋਂ ਚੇਅਰਮੈਨ ਸੁਖਦੀਪ ਅੱਪਰਾ ਨੇ ਜਤਾਇਆ ਹੈ। ਉਹਨਾਂ ਕਿਹਾ ਕੇ ਫਿਲੌਰ ਚ ਹਲਕਾ ਇੰਚਾਰਜ ਪ੍ਰਿੰਸੀਪਲ ਸ੍ਰੀ ਪ੍ਰੇਮ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ ਨਾਲ ਅਸੀਂ ਸਾਰੀਆਂ ਚੋਣਾਂ ਤੇ ਵੱਡੀ ਜਿੱਤ ਹਾਸਿਲ ਕਰਾਂਗੇ। ਗੱਲਬਾਤ ਦੌਰਾਨ ਸੁਖਦੀਪ ਅੱਪਰਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਭਗਵੰਤ ਮਾਨ ਸਰਕਾਰ ਦੀਆਂ ਜਨਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਸਖ਼ਤ ਕਾਰਵਾਈਆਂ ਕਾਰਨ ਲੋਕਾਂ ਦਾ ਰੁਝਾਨ ਲਗਾਤਾਰ ਆਮ ਆਦਮੀ ਪਾਰਟੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਪੱਧਰ ਤੋਂ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਤੱਕ ਆਪ ਨੇ ਈਮਾਨਦਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਉਮੀਦਵਾਰ ਖੜ੍ਹੇ ਕੀਤੇ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਸਮਝਦੇ ਹਨ ਅਤੇ ਹੱਲ ਕੱਢਣ ਦੀ ਯੋਗਤਾ ਰੱਖਦੇ ਹਨ। ਇਸੇ ਕਾਰਨ ਪਾਰਟੀ ਨੂੰ ਹਰ ਵਰਗ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਅੱਪਰਾ ਨੇ ਕਿਹਾ ਲੁਧਿਆਣਾ ਅਤੇ ਤਰਨ ਤਾਰਨ ਵਿੱਚ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਇਸ ਦਾ ਜਿਊਂਦਾ ਜਾਗਦਾ ਸਬੂਤ ਹਨ, ਜਿੱਥੇ ਲੋਕਾਂ ਨੇ ਵੱਡੇ ਫਰਕ ਨਾਲ ਆਪ ਉਮੀਦਵਾਰਾਂ ਨੂੰ ਜਿਤਾਇਆ ਸੀ। ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨਾ ਸਿਰਫ਼ ਬਹੁਮਤ ਹਾਸਲ ਕਰੇਗੀ, ਸਗੋਂ ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਨਿਹਚਾ ਅਤੇ ਈਮਾਨਦਾਰੀ ਨਾਲ ਲੋਕਾਂ ਵਿੱਚ ਜਾ ਕੇ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਪਹੁੰਚਾਉਣ। ਅੰਤ ਵਿੱਚ ਅੱਪਰਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਅਤੇ ਜਨਤਾ ਜਾਣਦੀ ਹੈ ਇਹ ਬਦਲਾਅ ਸਿਰਫ਼ ਆਮ ਆਦਮੀ ਪਾਰਟੀ ਹੀ ਲਿਆ ਸਕਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



