ਪੰਜਾਬ ਪੁਲੀਸ ਹਰ ਚੁਣੌਤੀ ਨਾਲ ਸਿੱਝਣ ਦੇ ਸਮਰੱਥ: ਰੰਧਾਵਾ

Jails Minister Sukhjinder Singh Randhawa

(ਸਮਾਜ ਵੀਕਲੀ): ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਪੁਲੀਸ  ਫੋਰਸ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਨਿਪੁੰਨ ਹੈ। ਉਨ੍ਹਾਂ ਕਿਹਾ, “ਜੇਕਰ ਸਾਡੀ ਪੁਲੀਸ  ਫੋਰਸ ਸੂਬੇ ਵਿੱਚ ਦਹਾਕਿਆਂ ਤੋਂ ਚੱਲ ਰਹੇ ਅਤਿਵਾਦ ਨੂੰ ਬਹਾਦਰੀ ਨਾਲ ਕਾਬੂ ਕਰ ਸਕਦੀ ਹੈ ਤਾਂ ਮੈਨੂੰ ਯਕੀਨ ਹੈ ਕਿ ਉਹ ਗੈਂਗਸਟਰਾਂ ਅਤੇ ਰੇਤ ਮਾਫੀਆ ਤੋਂ ਇਲਾਵਾ ਨਸ਼ਿਆਂ ਦਾ ਖਾਤਮਾ ਕਰਕੇ ਇੱਕ ਮਿਸਾਲ ਕਾਇਮ ਕਰੇਗੀ।’’ ਉਨ੍ਹਾਂ ਪੁਲੀਸ  ਅਧਿਕਾਰੀਆਂ ਆਪਣੀ ਡਿਊਟੀਆਂ ਨਿਡਰਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Previous articleਆਈਐਸਆਈ ਏਜੰਟ ਦਾ ਮੇਜ਼ਬਾਨ ਕੈਪਟਨ ਭਾਜਪਾ ਲਈ ਦੇਸ਼ ਭਗਤ: ਚੀਮਾ
Next articleਸਿੱਧੂ ਨੂੰ ਪੰਜਾਬ ਅਤੇ ਕਿਸਾਨ ਹਿੱਤਾਂ ਬਾਰੇ ਕੋਈ ਜਾਣਕਾਰੀ ਨਹੀਂ: ਕੈਪਟਨ