HOME ਪੰਜਾਬ ਪੁਲਿਸ ਦਾ ਗੈਂਗਸਟਰਾਂ ਖ਼ਿਲਾਫ਼ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਪੰਜਾਬ ਸਰਕਾਰ...

ਪੰਜਾਬ ਪੁਲਿਸ ਦਾ ਗੈਂਗਸਟਰਾਂ ਖ਼ਿਲਾਫ਼ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਪੰਜਾਬ ਸਰਕਾਰ ਦਾ ਪ੍ਰਚਾਰ : ਗੁਰਦੇਵ ਦੇਬੀ

2
ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਗੈਂਗਸਟਰਾਂ ਵਿਰੁੱਧ ਪੰਜਾਬ ਪੁਲਿਸ ਦੇ 72 ਘੰਟੇ ਦੇ ਆਪ੍ਰੇਸ਼ਨ ਨੂੰ ਸੂਬਾ ਸਰਕਾਰ ਦਾ ਪ੍ਰਚਾਰ ਦੱਸਿਆ। ਸੂਬਾ ਸਰਕਾਰ ਵੱਲੋਂ ਪਹਿਲਾਂ ਨਸ਼ਿਆਂ ਵਿਰੁੱਧ ਯੁੱਧ ਅਤੇ ਫਿਰ ਨਸ਼ਿਆਂ ਵਿਰੁੱਧ ਯੁੱਧ ਅਭਿਆਨ -2 ਦੀ ਅਸਫਲਤਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਹੁਣ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਵੀ ਸੋਸ਼ਲ ਮੀਡੀਆ ’ਤੇ ਸ਼ੋਹਰਤ ਹਾਸਿਲ ਕਰਕੇ ਖਤਮ ਹੋ ਜਾਵੇਗਾ। ਸਰਕਾਰੀ ਅੰਕੜਿਆਂ ਦਾ ਜ਼ਿਕਰ ਕਰਦਿਆਂ ਦੇਬੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ 22 ਮਾਰਚ 2022 ਤੋਂ 1 ਜਨਵਰੀ 2026 ਤੱਕ ਜਾਰੀ ਕੀਤੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਸਰਕਾਰ ਨੇ 85418 ਨਸ਼ਾ ਤਸਕਰਾਂ ਨੂੰ ਫੜਿਆ ਹੈ। 88 ਫੀਸਦੀ 75867 ਲੋਕਾਂ ਨੂੰ ਜੇਲ੍ਹਾਂ ’ਚ ਪਹੁੰਚਾਉਣ ਦਾ ਦਾਅਵਾ ਕੀਤਾ। ਇਸ ਦੇ ਨਾਲ-ਨਾਲ 916 ਗੈਂਗਸਟਰਾਂ ਨੂੰ ਕਾਬੂ ਕਰਨ ਦੇ ਦਾਅਵਿਆਂ ਨਾਲ ਸਮੱਗਲਰਾਂ ਅਤੇ ਗੈਂਗਸਟਰਾਂ ਦੀ ਕੁੱਲ ਗ੍ਰਿਫਤਾਰੀ 90 ਹਜ਼ਾਰ ਦੇ ਕਰੀਬ ਪਹੁੰਚ ਗਈ। ਜਦ ਕਿ ਪੰਜਾਬ ਦੀਆਂ ਸਾਰੀਆਂ ਵੱਡੀਆਂ ਅਤੇ ਛੋਟੀਆਂ ਜੇਲ੍ਹਾਂ ਵਿੱਚ ਕੈਦੀਆਂ ਨੂੰ ਰੱਖਣ ਦੀ ਸਮਰੱਥਾ ਸਿਰਫ਼ 26 ਹਜ਼ਾਰ ਤੋਂ ਕੁੱਝ ਜ਼ਿਆਦਾ ਹੈ। ਅਜਿਹੇ ਵਿੱਚ ਸਵਾਲ ਇਹ ਉੱਠਦਾ ਹੈ ਕਿ ਸੂਬਾ ਸਰਕਾਰ ਨੇ 90 ਹਜ਼ਾਰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਕਿਵੇਂ ਬੰਦ ਕਰ ਦਿੱਤਾ। ਭਾਜਪਾ ਆਗੂ ਨੇ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ 33 ਹਜ਼ਾਰ ਕੈਦੀ ਪਹਿਲਾਂ ਹੀ ਬੰਦ ਹਨ। ਸੂਬਾ ਸਰਕਾਰ ਨੇ ਬਾਕੀ 90 ਹਜ਼ਾਰ ਕੈਦੀਆਂ ਨੂੰ ਪਤਾ ਨਹੀਂ ਕਿਹੜੀਆਂ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੋਵੇਗਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਦਿਲਜੋਤ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਦਰਜਨਾਂ ਸੰਗਠਨਾਂ ਵੱਲੋਂ ਧਰਨਾ-ਰਾਜਪਾਲ ਪੰਜਾਬ ਤੇ ਡੀਜੀਪੀ ਦੇ ਨਾਂ ਦਿੱਤਾ ਮੰਗ ਪੱਤਰ
Next articleਪ੍ਰਧਾਨ ਝੀਂਡਾ ਦੀਆਂ ਧਰਮ ਪ੍ਰਚਾਰ ਪ੍ਰਤੀ ਮਨਮਾਨੀਆਂ ਕਰਕੇ ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਪੰਚਕੂਲਾ ਸਿਕੰਦਰ ਸਿੰਘ ਵਰਾਣਾ ਵੱਲੋਂ ਅਸਤੀਫ਼ਾ ।