ਪੰਜਾਬ ਪੁਲੀਸ ਦੇ ਅਧਿਕਾਰੀਆਂ ਨੂੰ ਦਿੱਲੀ ਕੀਤਾ ਜਾ ਸਕਦਾ ਹੈ ਤਲਬ!

(ਸਮਾਜ ਵੀਕਲੀ):  ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਐੱਸਪੀਜੀ (ਵਿਸ਼ੇਸ਼ ਸੁਰੱਖਿਆ ਸਮੂਹ) ਐਕਟ ਦੀ ਵਰਤੋਂ ਕਰਦਿਆਂ (ਪ੍ਰਧਾਨ ਮੰਤਰੀ ਦੇ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ਕਰਨ ਵਾਲੇ) ਪੰਜਾਬ ਨਾਲ ਸਬੰਧਿਤ ਪੁਲੀਸ ਅਧਿਕਾਰੀਆਂ ਨੂੰ ਦਿੱਲੀ ਤਲਬ ਕਰ ਸਕਦੀ ਹੈ। ਐੱਸਪੀਜੀ ਐਕਟ ਦੀ ਧਾਰਾ 14 ਤਹਿਤ ਪ੍ਰਧਾਨ ਮੰਤਰੀ ਦੀ ਆਮਦੋ-ਰਫ਼ਤ ਮੌਕੇ ਸੂਬਾ ਸਰਕਾਰ ਐੱਸਪੀਜੀ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪਾਬੰਦ ਹੈ। ਚੇਤੇ ਰਹੇ ਕਿ ਕੇਂਦਰ ਸਰਕਾਰ ਨੇ ਦਸੰਬਰ 2020 ਵਿੱਚ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵੱਲੋਂ ਭਾਜਪਾ ਪ੍ਰਧਾਨ ਜੇ.ਪੀ.ਨੱਡਾ ਦੇ ਕਾਫਲੇ ’ਤੇ ਹੋਏ ਕਥਿਤ ਹਮਲੇ ਲਈ ਪੱਛਮੀ ਬੰਗਾਲ ਦੇ ਤਿੰਨ ਆਈਪੀਐੱਸ ਅਧਿਕਾਰੀਆਂ ਨੂੰ ਡੈਪੂਟੇਸ਼ਨ ’ਤੇ ਦਿੱਲੀ ਤਲਬ ਕੀਤਾ ਸੀ। ਹਾਲਾਂਕਿ ਮਮਤਾ ਬੈਨਰਜੀ ਸਰਕਾਰ ਨੇ ਤਿੰਨਾਂ ਅਧਿਕਾਰੀਆਂ ਨੂੰ ਰਿਲੀਵ ਕਰਨ ਤੋਂ ਨਾਂਹ ਕਰ ਦਿੱਤੀ ਸੀ। ਗ੍ਰਹਿ ਮੰਤਰਾਲੇ ਨੇ ਉਦੋਂ ਮੁੱਖ ਸਕੱਤਰ ਤੇ ਡੀਜੀਪੀ ਨੂੰ ਵੀ ਦਿੱਲੀ ਸੱਦਿਆ ਸੀ, ਪਰ ਇਹ ਦੋਵੇਂ ਗੈਰਹਾਜ਼ਰ ਰਹੇ।

Previous articleਗ੍ਰਹਿ ਮੰਤਰਾਲੇ ਵੱਲੋਂ ਸੁਧੀਰ ਸਕਸੈਨਾ ਦੀ ਅਗਵਾਈ ਹੇਠ ਕਾਇਮ ਕਮੇਟੀ ’ਚ ਬਲਬੀਰ ਸਿੰਘ ਤੇ ਐੱਸ ਸੁਰੇਸ਼ ਵੀ ਸ਼ਾਮਲ
Next articleਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਓਰੋ ਦਾ ਮੁਖੀ ਲਾਇਆ