ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ ਐਸ ਪੀ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਅਤੇ ਪੁਲਿਸ ਪਾਰਟੀ ਨੇ ਮੁਲਜਮ ਗਗਨ ਮੁਹੰਮਦ ਨੂੰ ਕਾਬੂ ਕਰਕੇ ਉਸ ਪਾਸੋ 36 ਗੋਲੀਆ ਨਸ਼ੀਲੀਆ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।ਇਸੇ ਤਰਾਂ ਥਾਣਾ ਦਸੂਹਾ ਵਿੱਚ ਲੋੜੀਦੇ ਮੁਲਜਮ ਮਨੋਹਰ ਲਾਲ ਨੂੰ ਏ ਐਸ ਆਈ ਅਨਿਲ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਇਲਾਕੇ ਵਿੱਚ ਹੋਈਆ ਚੋਰੀਆ ਬਾਰੇ ਪੁੱਛ ਗਿੱਛ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



