ਗੁਰਦਾਸਪੁਰ— ਗੁਰਦਾਸਪੁਰ ਪੁਲਸ ਨੂੰ ਪਾਦਰੀ ਵਲੋਂ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ ਵੱਡੀ ਸਫਲਤਾ ਮਿਲੀ ਹੈ। ਪੁਲੀਸ ਨੇ ਮੁਲਜ਼ਮ ਪਾਸਟਰ ਜਸ਼ਨ ਗਿੱਲ ਦੇ ਭਰਾ ਪ੍ਰੇਮ ਮਸੀਹ ਨੂੰ ਜੰਮੂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਦੋਸ਼ੀ ਪਾਦਰੀ ਦੇ ਕੁਝ ਰਿਸ਼ਤੇਦਾਰਾਂ ਨੂੰ ਵੀ ਘੇਰ ਲਿਆ ਗਿਆ ਹੈ।
ਸੋਮਵਾਰ ਨੂੰ ਐਸਐਸਪੀ ਗੁਰਦਾਸਪੁਰ ਦੇ ਦਫ਼ਤਰ ਪੁੱਜੇ ਮ੍ਰਿਤਕ ਦੇ ਪਿਤਾ ਨੇ ਐਸਪੀ (ਡੀ) ਬਲਵਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਹੈ ਕਿ ਉਕਤ ਮਾਮਲੇ ਵਿੱਚ ਲੜਕੀ ਦਾ ਗਰਭਪਾਤ ਕਰਵਾਉਣ ਵਾਲੀ ਨਰਸ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਦੇ ਨਾਲ ਹੀ ਉਸ ਨੇ ਪੁਲਿਸ ਨੂੰ ਜਸ਼ਨ ਗਿੱਲ ਦੀ ਜੰਮੂ ਵਿੱਚ ਮੌਜੂਦਗੀ ਦੇ ਠੋਸ ਵੀਡੀਓ ਅਤੇ ਹੋਰ ਸਬੂਤ ਵੀ ਮੁਹੱਈਆ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦੇ ਕੁਝ ਰਿਸ਼ਤੇਦਾਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਹੁਣ ਉਨ੍ਹਾਂ ਨੂੰ ਆਸ ਹੈ ਕਿ ਪੁਲੀਸ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਏਗੀ। ਉਸ ਨੇ ਦੋਸ਼ ਲਾਇਆ ਕਿ ਉਸ ਵੇਲੇ ਦੇ ਐੱਸਐੱਚਓ ਦੀਨਾਨਗਰ ਤੇ ਕੁਝ ਹੋਰ ਅਧਿਕਾਰੀ ਉਸ ਨੂੰ ਇਨਸਾਫ਼ ਦੇਣ ਦੀ ਬਜਾਏ ਕੇਸ ਨੂੰ ਰਫ਼ਾ-ਦਫ਼ਾ ਕਰਨ ਲਈ ਦਬਾਅ ਪਾ ਰਹੇ ਸਨ ਪਰ ਹੁਣ ਅਧਿਕਾਰੀਆਂ ਦੇ ਰਵੱਈਏ ਨੇ ਉਸ ਨੂੰ ਜਲਦੀ ਇਨਸਾਫ਼ ਮਿਲਣ ਦੀ ਆਸ ਜਗਾਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly