HOME ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬੁਘੇਲ, ਰਾਜਾ ਵੜਿੰਗ ਅਤੇ ਬਾਜਵਾ ਨੇ...

ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬੁਘੇਲ, ਰਾਜਾ ਵੜਿੰਗ ਅਤੇ ਬਾਜਵਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਆਸ਼ੂ ਲਈ ਵੋਟਾਂ ਮੰਗੀਆਂ

1

ਭਾਜਪਾ ਅਤੇ ਆਪ ਪੰਜਾਬ ਦੇ ਸੁਨਹਿਰੀ ਭਵਿੱਖ ਨੂੰ ਕਲੰਕਿਤ ਕਰਨ ਵਾਲੀਆਂ ਪਾਰਟੀਆਂ

ਆਸ਼ੂ ਦੀ ਜਿੱਤ ਬਲੈਕ ਬੋਰਡ ‘ਤੇ ਲਿਖਿਆ ਸੱਚ- ਬਾਵਾ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਾਬਕਾ ਮੁੱਖ ਮੰਤਰੀ ਭੁਪੇਸ਼ ਬੁਘੇਲ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਮਰੀਕਾ ਤੋਂ ਪਰਤੇ ਸੀਨੀਅਰ ਕਾਂਗਰਸੀ ਨੇਤਾ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਬੁੱਕੇ ਭੇਂਟ ਕਰਕੇ ਸੀਨੀਅਰ ਕਾਂਗਰਸੀ ਨੇ ਕ੍ਰਿਸ਼ਨ ਕੁਮਾਰ ਬਾਵਾ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸੰਜੇ ਤਲਵਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਦੇ ਨੇ ਭਰਵਾਂ ਸਵਾਗਤ ਕੀਤਾ। ਇਸ ਸਮੇਂ ਉਪਰੋਕਤ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਹੈ ਜੋ ਸਾਰੇ ਵਰਗਾਂ ਨੂੰ ਨਾਲ ਲੈ ਕੇ ਪੰਜਾਬ ਦਾ ਭਵਿੱਖ ਸਵਾਰ ਸਕਦੀ ਹੈ। ਉਹਨਾਂ ਕਿਹਾ ਕਿ ਭਾਜਪਾ ਅਤੇ ਆਪ ਮਿਲ ਕੇ ਪੰਜਾਬ ਦੇ ਸੁਨਹਿਰੀ ਭਵਿੱਖ ਨੂੰ ਕਲੰਕਿਤ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿੱਚ ਦਿੱਲੀ ਦੇ ਧਾੜਵੀਆਂ ਦਾ ਆਉਣ ਦੱਸਦਾ ਹੈ ਕਿ ਪੰਜਾਬ ਵਿੱਚ ਪੰਜਾਬੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼ਾਂਤੀ, ਵਿਕਾਸ ਅਤੇ ਖੁਸ਼ਹਾਲੀ ਦੀ ਮੁਦਈ ਕਾਂਗਰਸ ਪਾਰਟੀ ਹੀ ਹੈ। ਇਸ ਸਮੇਂ ਬਾਵਾ ਨੇ ਕਿਹਾ ਕਿ ਆਸ਼ੂ ਦੀ ਜਿੱਤ ਬਲੈਕ ਬੋਰਡ ‘ਤੇ ਲਿਖਿਆ ਸੱਚ ਹੈ ਜਿਸ ਨੂੰ ਆਪ ਅਤੇ ਭਾਜਪਾ ਨੇਤਾ ਪੜ੍ਹ ਲੈਣ।

Previous articleਹਲਕਾ ਪੱਛਮੀ ਦੀ ਹਾਲਤ ਬਿਹਤਰ ਬਣਾਉਣ ਲਈ ਜ਼ਿਮਨੀ ਚੋਣ ਲੜ੍ਹ ਰਿਹਾ ਹਾਂ: ਐਡਵੋਕੇਟ ਘੁੰਮਣ 
Next articleਕਮਿਉਨਿਸਟ ਪਾਰਟੀਆਂ ਦੇ ਸੱਦੇ ‘ਤੇ ਫੂਕੇ ਗਏ ਨੇਤਨਯਾਹੂ ਅਤੇ ਟਰੰਪ ਦੇ ਪੁਤਲੇ