ਜਲੰਧਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) -ਪੰਜਾਬ ਸਰਕਾਰ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜਿੰਮੇਵਾਰ ਦੋਸ਼ੀਆਂ ਨੂੰ ਸਾਢੇ ਤਿੰਨ ਸਾਲ ਤੱਕ ਸਜ਼ਾ ਨਾ ਦੇ ਸਕਣਾ ਪੰਜਾਬੀਆਂ ਨਨਾਲ ਧੋਖਾ ਸਰਦਾਰ ਅਵਤਾਰ ਸਿੰਘ ਕਰੀਮਪੁਰੀ-ਇਹ ਸ਼ਬਦ ਕਹੇ ਅਗੇ ਵੀ ਕਿਹਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜਿੰਮੇਵਾਰ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਬਿਲ ਲਿਆਉਣ ਦਾ ਸਰਕਾਰ ਵੱਲੋਂ ਜੋ ਐਲਾਨ ਕੀਤਾ ਗਿਆ ਇਸ ਵਿੱਚ ਕਿਸੇ ਕਿਸਮ ਦੀ ਕੋਈ ਇਮਾਨਦਾਰੀ ਤਾਂ ਨਜ਼ਰ ਨਹੀਂ ਆਉਂਦੀ ਪਰੰਤੂ ਫਿਰ ਵੀ ਅਗਰ ਬਿੱਲ ਸਰਕਾਰ ਲਿਆ ਰਹੀ ਹੈ ਤਾਂ ਸਾਡੀ ਸਰਕਾਰ ਨੂੰ ਸਲਾਹ ਹੈ ਕਿ ਡਾਕਟਰ ਅੰਬੇਡਕਰ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਦੇ ਲਈ ਵੀ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਲਈ ਸਰਕਾਰ ਦੋ ਬਿੱਲ ਲੈ ਕੇ ਆਵੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਲਈ ਅਲੱਗ ਬਿੱਲ ਡਾਕਟਰ ਅੰਬੇਡਕਰ ਅਤੇ ਬਹੁਜਨ ਸਮਾਜ ਦੇ ਮਹਾਂਪੁਰਸ਼ਾਂ ਦੀ ਬੇਅਦਬੀ ਨੂੰ ਰੋਕਣ ਲਈ ਦੂਸਰਾ ਬਿੱਲ ਤਾਂਕਿ ਆਉਣ ਵਾਲੇ ਸਮੇਂ ਦੇ ਵਿੱਚ ਡਾਕਟਰ ਅੰਬੇਡਕਰ ਜੀ ਅਤੇ ਬਹੁਜਨ ਸਮਾਜ ਦੇ ਮਹਾਂਪੁਰਸ਼ਾਂ ਦੀਆਂ ਬੇਅਦਬੀ ਲਈ ਜਿੰਮੇਵਾਰ ਦੋਸ਼ੀਆਂ ਲਈ ਵੀ ਸਖਤ ਸਜ਼ਾ ਦਾ ਪ੍ਰਬੰਧ ਕੀਤਾ ਜਾ ਸਕੇ।



