ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਰੱਦ

ਐੱਸ.ਏ.ਐੱਸ. ਨਗਰ (ਮੁਹਾਲੀ) (ਸਮਾਜ ਵੀਕਲੀ): ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਅੱਜ ਦੇਰ ਸ਼ਾਮ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਹ ਐਲਾਨ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾਂਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੀਬੀਐੱਸਈ ਵੱਲੋਂ ਅਪਣਾਏ ਗਏ ਫਾਰਮੂਲੇ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਕ੍ਰਮਵਾਰ 10ਵੀਂ, 11ਵੀਂ ਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ 30:30:40 ਦੇ ਅਨੁਪਾਤ ਮੁਤਾਬਕ ਬਾਰ੍ਹਵੀਂ ਜਮਾਤ ਦਾ ਨਤੀਜਾ ਤਿਆਰ ਕਰੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ 10ਵੀਂ, 11ਵੀਂ ਤੇ 12ਵੀਂ ਜਮਾਤ ਦੇ ਅੰਕ ਪੋਰਟਲ ’ਤੇ ਅਪਲੋਡ ਕਰਨ ਲਈ ਸਕੂਲ ਮੁਖੀ ਜ਼ਿੰਮੇਵਾਰ ਹੋਣਗੇ ਅਤੇ ਨਤੀਜੇ 31 ਜੁਲਾਈ ਨੂੰ ਜਾਂ ਇਸ ਤੋਂ ਪਹਿਲਾਂ ਐਲਾਨੇ ਜਾਣ ਦੀ ਆਸ ਹੈ। ਜਿਹੜੇ ਵਿਦਿਆਰਥੀ ਉਕਤ ਫਾਰਮੂਲੇ ਅਨੁਸਾਰ ਤਿਆਰ ਕੀਤੇ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹੋਣਗੇ, ਉਨ੍ਹਾਂ ਦੀ ਪ੍ਰੀਖਿਆ ਉਦੋਂ ਲਈ ਜਾਵੇਗੀ ਜਦੋਂ ਹਾਲਾਤ ਸੁਖਾਵੇਂ ਹੋ ਜਾਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਸਰਕਾਰ ਖ਼ਿਲਾਫ਼ ਛਿੜਿਆ ਸਿਆਸੀ ਕਲੇਸ਼
Next articleਓਂਟਾਰੀਓ ਦੀ ਕੈਬਨਿਟ ’ਚ ਤਿੰਨ ਪੰਜਾਬੀ ਸ਼ਾਮਲ