ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 8ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ |

ਜਲੰਧਰ, ਅੱਪਰਾ (ਜੱਸੀ) (ਸਮਾਜ ਵੀਕਲੀ)- ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਛੋਕਰਾਂ ਦਾ ਨਤੀਜਾ 100% ਰਿਹਾ| ਇਸ ਵਿੱਚ ਯਾਚਨਾ ਨੇ 95% , ਜਸਪ੍ਰੀਤ 94.16% ਅਤੇ ਸਾਗਰ 93.66% ਨੰਬਰ ਪ੍ਰਾਪਤ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ | ਬੱਚਿਆਂ ਦਾ ਸ਼ਾਨਦਾਰ ਨਤੀਜਾ ਆਉਣ ਕਰਕੇ ਸਕੂਲ ਮੁਖੀ ਸ. ਗੁਰਜੀਤ ਸਿੰਘ ਜੀ ਅਤੇ ਸਾਰੇ ਅਧਿਆਪਕਾਂ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ ਸਕੂਲ ਮੁਖੀ ਵੱਲੋਂ ਜਾਣਕਾਰੀ ਦਿੰਦੇ ਦਸਿਆ ਗਿਆ ਕਿ ਅੱਠਵੀਂ ਸ਼੍ਰੇਣੀ ਦੀ ਬੋਰਡ ਪ੍ਰੀਖਿਆ ਵਿੱਚ ਕੁੱਲ 13 ਵਿਦਿਅਰਥੀਆਂ ਨੇ ਭਾਗ ਲਿਆ|ਜਿਨਾ ਵਿਚੋਂ 6 ਵਿਦਿਆਰਥੀਆਂ ਨੇ 90% ਤੋਂ ਉੱਪਰ, 5 ਵਿਦਿਆਰਥੀਆਂ 80%ਤੋਂ ਉੱਪਰ ਅਤੇ 2 ਵਿਦਿਆਰਥੀਆਂ ਨੇ ਨੰਬਰ 75% ਤੋਂ ਉੱਪਰ ਨੰਬਰ ਹਾਲਿਸ ਕਰਕੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ । ਸਕੂਲ ਮੁਖੀ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਦੀ ਵਧਾਈ ਦਿੱਤੀ ਗਈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਜ਼ਦੂਰ ਦਿਵਸ ਕੀ ਹੈ ਇਸ ਦੀ ਸ਼ੁਰੂਆਤ ਕਿਵੇਂ ਹੋਈ
Next articleਬਾਪੂ ਬਚਨ ਸਿੰਘ ਬੂਲਪੁਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕੱਲ੍ਹ