ਪੰਜਾਬ ਨੇ ਕੇਂਦਰ ਕੋਲੋਂ ਨਵੇਂ ਕੌਮੀ ਮਾਰਗ ਪ੍ਰਾਜੈਕਟਾਂ ਲਈ ਪ੍ਰਵਾਨਗੀ ਮੰਗੀ

ਨਵੀਂ ਦਿੱਲੀ (ਸਮਾਜ ਵੀਕਲੀ):  ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਵੇਂ ਕੌਮੀ ਮਾਰਗ ਪ੍ਰਾਜੈਕਟ ਜਲਦੀ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਸੜਕਾਂ ਦੇ ਬੁਨਿਆਦੀ ਢਾਂਚੇ ਪੱਖੋਂ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਖਾਕਾ ਪੇਸ਼ ਕੀਤਾ।

ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਮੀਟਿੰਗ ਦੌਰਾਨ ਸੂਬੇ ਦੀਆਂ 9 ਮੁੱਖ ਸੜਕਾਂ ਨੂੰ ਕੌਮੀ ਮਾਰਗ ਐਲਾਨਣ ਲਈ ਅਪੀਲ ਕੀਤੀ ਗਈ, ਜਿਨ੍ਹਾਂ ਵਿੱਚ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ, ਨਵਾਂ ਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਸੜਕ ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਸੜਕ ਸ਼ਾਮਲ ਹਨ। ਸੂਬੇ ਦੇ ਪੇਂਡੂ ਖੇਤਰਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਕਿਸਾਨਾਂ ਲਈ ਸੁਖਾਲੀ ਪਹੁੰਚ ਦੀ ਸਹੂਲਤ ਲਈ ਹਰਭਜਨ ਸਿੰਘ ਵੱਲੋਂ ਸ੍ਰੀ ਗਡਕਰੀ ਨੂੰ ਪੰਜਾਬ ਦੇ ਨਵੇਂ ਪ੍ਰਸਤਾਵਿਤ ਐਕਸਪ੍ਰੈੱਸਵੇਅਜ਼ ਦੇ ਨਾਲ-ਨਾਲ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਦੀ ਵੀ ਅਪੀਲ ਕੀਤੀ ਗਈ।

ਲੋਕ ਨਿਰਮਾਣ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਲਾਨਾ ਫੰਡ ਨੂੰ ਵਧਾ ਕੇ 300 ਕਰੋੜ ਕਰਨ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਸੂਬਾ ਸਰਕਾਰ ਸਾਲ 2022-23 ਲਈ 3,300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਸ਼ੁਮਾਰ ਵਾਲਾ ਸਾਲਾਨਾ ਐਕਸ਼ਨ ਪਲਾਨ ਕੇਂਦਰੀ ਸੜਕ ਆਵਾਜਾਈ ਤੇ ਹਾਈਵੇਅਜ਼ ਮੰਤਰਾਲੇ ਕੋਲ ਦਾਖਲ ਕਰਨ ਜਾ ਰਹੀ ਹੈ। ਇਨ੍ਹਾਂ ਪ੍ਰਾਜੈਕਟਾਂ ਵਿੱਚ ਕਪੂਰਥਲਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਲਈ ਬਾਈਪਾਸ, ਸੜਕਾਂ ਚਹੁੰ-ਮਾਰਗੀ ਬਣਾਉਣ ਤੋਂ ਇਲਾਵਾ ਨਵੇਂ ਪੁਲ (ਐੱਚਐੱਲਬੀ) ਅਤੇ ਰੇਲਵੇ ਓਵਰਬ੍ਰਿਜ ਸ਼ਾਮਲ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਵਧੀਆ ਅਤੇ ਸਸਤੀਆਂ ਸਿਹਤ ਸੰਭਾਲ ਸੇਵਾਵਾਂ ਦੇਣ ਲਈ ਵਚਨਬੱਧ: ਮੋਦੀ
Next articleਰੇਤ ਖਣਨ ’ਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਹੋਵੇਗੀ: ਮਾਨ