ਮੇਲੇ ਦੀਆਂ ਤਿਆਰੀਆਂ ਮੁਕੰਮਲ, 7 ਫਰਵਰੀ ਨੂੰ ਹੋਵੇਗੀ ਮੇਲੇ ਦੀ ਸਮਾਪਤੀ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਖੀ ਸ਼ਕਤੀ ਮੇਲਾ 5 ਫਰਵਰੀ ਤੋਂ ਸਰਕਾਰੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਸ਼ੁਰੂ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਦਿੰਦਿਆ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲੇ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲੇ 5, 6 ਅਤੇ 7 ਫਰਵਰੀ ਨੂੰ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੇਲਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਤੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਮਲੇ ਵਿੱਚ ਘਰੇਲੂ ਸਜਾਵਟੀ ਸਮਾਨ, ਹੈਂਡੀਕਾਰਫਟ ਅਤੇ ਆਰਗੇਨਿਕ ਉਤਪਾਦਨ, ਘਰੇਲੂ ਮਸਾਲੇ ਅਤੇ ਆਚਾਰ, ਝੂਲੇ, ਸੱਭਿਆਚਾਰਕ ਪ੍ਰੋਗਰਾਮ ਅਤੇ ਫੂਡ ਸਟਾਲ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਤਾਂ ਕਿ ਉਨ੍ਹਾਂ ਦੇ ਉਤਪਾਦਨਾਂ ਦੀ ਬਿਹਤਰ ਮਾਰਕਟਿੰਗ ਹੋ ਸਕੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਉਤਪਾਦਨ ਵੇਚਣ ਲਈ ਬਿਹਤਰ ਮੰਚ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਜਿੱਥੇ ਸਵੈ ਸਹਾਇਤਾ ਗਰੁੱਪ ਵੱਲੋਂ ਸਟਾਲ ਲਗਾਏ ਜਾਣਗੇ ਉੱਥੇ ਹੀ ਸਬੰਧਤ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਆ ਕੇ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਨੂੰ ਖਰੀਦ ਕਰਕੇ ਬੜਾਵਾ ਦੇਣ ਤਾਂ ਕਿ ਮਹਿਲਾ ਸ਼ਕਤੀਕਰਣ ਨੂੰ ਮਜ਼ਬੂਤੀ ਮਿਲ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



