ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ (ਜ), ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਕਿ ਪਲੰਬਰ ਦਾ ਕੰਮ ਕਰ ਰਹੇ ਨੌਜਵਾਨਾਂ ਦੀ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਆਰ.ਪੀ.ਐਲ ਕੰਪੋਨੈਂਟ ਦੀ ਮੁਫ਼ਤ ਸਰਟੀਫਿਕੇਸ਼ਨ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਸਕੀਮ ਅਧੀਨ ਚਿਤਕਾਰਾ ਯੁਨੀਵਰਸਿਟੀ ਮੁਹਾਲੀ ਵਿਖੇ ਮਿਤੀ 25 ਮਾਰਚ 2025 ਤੋਂ ਰਿਹਾਇਸ਼ੀ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਸ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਯੁਨੀਵਰਸਿਟੀ ਵਿਚ ਹੀ ਮੁਫ਼ਤ ਰਿਹਾਇਸ਼ ਤੇ ਖਾਣੇ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਨੌਜਵਾਨਾਂ ਨੂੰ ਸਰਕਾਰੀ ਸਰਟੀਫਿਕੇਟ ਦਿੱਤਾ ਜਾਵੇਗਾ, ਜਿਸ ਦੀ ਮਦਦ ਨਾਲ ਉਹ ਸਰਕਾਰ ਦੀਆਂ ਵੱਖ- ਵੱਖ ਸਹੂਲਤਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਲਈ ਡੀ.ਸੀ ਦਫ਼ਤਰ, ਕਮਰਾ ਨੰਬਰ 413, ਤੀਸਰੀ ਮੰਜ਼ਿਲ, ਨਵਾਂਸ਼ਹਿਰ ਵਿਖੇ ਆ ਕੇ ਜਾਂ ਮੋਬਾਈਲ ਨੰਬਰ 83603-76675 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰਸ ਲਈ ਅਪਲਾਈ ਕਰਨ ਦੀ ਅੰਤਿਮ ਮਿਤੀ 10 ਮਾਰਚ, 2025 ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj