HOME *ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਪਿੰਡ ਸਾਹਿਬਾ ਵਿਖੇ ਪੰਡਿਤ ਬਾਲ...

*ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਪਿੰਡ ਸਾਹਿਬਾ ਵਿਖੇ ਪੰਡਿਤ ਬਾਲ ਕਿਸ਼ਨ ਜੀ ਦੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ*

1

*ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਸਵਰਗਵਾਸੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ*

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਪਿੰਡ ਸਾਹਿਬਾ ਵਿਖੇ ਪੰਡਿਤ ਬਾਲ ਕਿਸ਼ਨ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਵਰਗਵਾਸੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਇਸ ਮੌਕੇ ਚੇਅਰਮੈਨ ਗੜ੍ਹੀ ਨੇ ਕਿਹਾ ਕਿ ਪੰਡਿਤ ਬਾਲ ਕਿਸ਼ਨ ਜੀ ਇੱਕ ਸਾਦਾ ਜੀਵਨ ਜਿਊਣ ਵਾਲੇ ਅਤੇ ਸਮਾਜ ਸੇਵਾ ਲਈ ਸਮਰਪਿਤ ਸ਼ਖ਼ਸੀਅਤ ਸਨ। ਉਨ੍ਹਾਂ ਦਾ ਦੇਹਾਂਤ ਸਮਾਜ ਲਈ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਸਮਾਜਿਕ ਭਲਾਈ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਮਦ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਹਮੇਸ਼ਾ ਲੋੜਵੰਦਾਂ ਦੇ ਨਾਲ ਖੜੇ ਹਨ। ਇਸ ਮੌਕੇ ਤੇ ਮਾਸਟਰ ਚੰਨਣ ਰਾਮ, ਮਾਸਟਰ ਬਲਦੇਵ ਸਿੰਘ, ਕੁਲਦੀਪ ਸਿੰਘ, ਰਾਮ ਦਾਸ, ਜੁਗਇੰਦਰ ਸਿੰਘ, ਪਿੰਡ ਦੇ ਪਤਵੰਤੇ, ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article2027 ‘ਚ ਸ਼ੋਮਣੀ ਅਕਾਲੀ ਦਲ(ਬ) ਭਾਰੀ ਲੀਡ ਨਾਲ ਜਿੱਤ ਕੇ ਸਰਕਾਰ ਬਣਾਵੇਗੀ – ਸੰਦੀਪ ਚੌਧਰੀ ਹਨੀ ਟੌਂਸਾ
Next article*ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ ‘ਚ ਖੇਡ ਸੱਭਿਆਚਾਰ ਨੂੰ ਹੁਲਾਰਾ: ਵਿਧਾਇਕਾ ਕਟਾਰੀਆ ਨੇ ਨੌਜਵਾਨਾਂ ਨੂੰ ਸੌਂਪੀ ਜਿੰਮ*