HOME *ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਰਬਾਰ...

*ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਰਬਾਰ ਸਾਈ ਚੇਤਰ ਸ਼ਾਹ ਜੀ ਮਹਿੰਦੀਪੁਰ ਬਲਾਚੌਰ ਵਿਖੇ ਹੋਏ ਨਤਮਸਤਕ*

29
*ਫੋਟੋ ਕੈਪਸ਼ਨ:* ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਰਬਾਰ ਸਾਈ ਚੇਤਰ ਸ਼ਾਹ ਜੀ ਮਹਿੰਦੀਪੁਰ, ਬਲਾਚੌਰ ਵਿਖੇ ਨਤਮਸਤਕ ਹੁੰਦੇ ਹੋਏ। ਦਰਗਾਹ ਪ੍ਰਬੰਧਕਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਕਰਦੇ ਹੋਏ।

*ਦਰਗਾਹ ’ਤੇ ਕਰਵਾਏ ਗਏ ਸਮਾਗਮ ਵਿੱਚ ਕੀਤੀ ਸ਼ਿਰਕਤ*

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਅੱਜ ਦਰਬਾਰ ਸਾਈ ਚੇਤਰ ਸ਼ਾਹ ਜੀ ਮਹਿੰਦੀਪੁਰ, ਬਲਾਚੌਰ ਵਿਖੇ ਨਤਮਸਤਕ ਹੋਏ। ਉਨ੍ਹਾਂ ਦਰਗਾਹ ’ਤੇ ਮੱਥਾ ਟੇਕ ਕੇ ਸੂਬੇ ਦੀ ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ। ਇਸ ਮੌਕੇ ਦਰਬਾਰ ਸਾਈ ਚੇਤਰ ਸ਼ਾਹ ਜੀ ਦੀ ਦਰਗਾਹ ’ਤੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਫੀ-ਸੰਤਾਂ ਅਤੇ ਪੀਰ-ਫਕੀਰਾਂ ਦੀਆਂ ਦਰਗਾਹਾਂ ਸਾਡੀ ਸਾਂਝੀ ਵਿਰਾਸਤ ਹਨ, ਜੋ ਸਮਾਜ ਨੂੰ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ।ਚੇਅਰਮੈਨ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਕਮਿਸ਼ਨ ਵੱਲੋਂ ਐਸ.ਸੀ. ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਦਰਗਾਹ ਪ੍ਰਬੰਧਕਾਂ ਵੱਲੋਂ ਸ੍ਰੀ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੱਜ ਮਿਤੀ 6 ਜੂਨ 2026 ਨੂੰ ਓਨਟਾਰੀਓ ਖਾਲਸਾ ਦਰਬਾਰ ਵਿਖੇ ਸਮੂਹ 1984 ਦੇ ਤੇ ਓਪਰੇਸ਼ਨ ਬਲੂਸਟਾਰ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਮੁੱਖ ਰੱਖਦਿਆ ਸਮਾਗਮ ਕਰਵਾਏ ਗਏ
Next articleAllahabad High Court’s Strong Remarks Against the Uttar Pradesh Police: A Reflection on Rule of Law and Democratic Governance