ਪੰਜਾਬ ਰਾਜ ਅਧਿਆਪਕ ਗੱਠਜੋੜ ਨੇ ਪੇ ਕਮਿਸ਼ਨ ਅਤੇ ਹੋਰ ਮੰਗਾਂ ਸਬੰਧੀ ਐਸ ਡੀ ਐਮ ਨੂੰ ਦਿੱਤਾ ਰੋਸ ਪੱਤਰ

17 ਨੂੰ ਹੋਵੇਗੀ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਾਲ ਰੋਸ ਰੈਲੀ- ਅਧਿਆਪਕ ਆਗੂ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਪੰਜਾਬ ਰਾਜ ਅਧਿਆਪਕ ਗੱਠਜੋਡ਼ ਵੱਲੋਂ ਰਸ਼ਪਾਲ ਸਿੰਘ ਵੜੈਚ,ਰਵੀਂ ਵਾਹੀ, ਨਰੇਸ਼ ਕੋਹਲੀ, ਗੁਰਸ਼ਰਨ ਸਿੰਘ ,ਇੰਦਰਜੀਤ ਸਿੰਘ ਬਿਧੀਪੁਰ, ਅਪਿੰਦਰ ਸਿੰਘ, ਰਜਿੰਦਰ ਸਿੰਘ, ਜਸਵਿੰਦਰ ਸਿੰਘ ਸ਼ਿਕਾਰਪੁਰ,ਤਜਿੰਦਰ ਸਿੰਘ
ਦੀ ਅਗਵਾਈ ਵਿਚ 25 ਕੈਟਾਗਰੀ ਦੇ ਪੇ ਕਮਿਸ਼ਨ ਦੇ ਨੋਟੀਫਿਕੇਸ਼ਨ ਜਾਰੀ ਕਰਵਾਉਣ , ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਸਤੇ ਇਕ ਰੋਸ ਪੱਤਰ ਮੁੱਖ ਮੰਤਰੀ ਪੰਜਾਬ ਤੱਕ ਪੁੱਜਦਾ ਕਰਨ ਲਈ ਐਸ ਡੀ ਐਮ ਸੁਲਤਾਨਪੁਰ ਲੋਧੀ ਰਣਜੀਤ ਸਿੰਘ ਭੁੱਲਰ ਨੂੰ ਦਿੱਤਾ ਗਿਆ।

ਪੰਜਾਬ ਰਾਜ ਗੱਠਜੋੜ ਦੇ ਅਧਿਆਪਕ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਰਾਜ ਅਧਿਆਪਕ ਗੱਠਜੋਡ਼ ਦੀਆਂ 22 ਜੁਲਾਈ ਨੂੰ ਗਰੁੱਪ ਆਫ ਆਫਿਸਰਜ਼ , 8 ਸਤੰਬਰ ਨੂੰ ਪ੍ਰਮੁੱਖ ਸਕੱਤਰ ਪੰਜਾਬ ਅਤੇ 28 ਸਤੰਬਰ ਨੂੰ ਮੌਜੂਦਾ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਪੰਜਾਬ ਭਵਨ ਵਿੱਚ ਇਨ੍ਹਾਂ ਮੰਗਾਂ ਪ੍ਰਤੀ ਸਹਿਮਤੀ ਬਣੀ ਸੀ। ਪ੍ਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਕੈਬਨਿਟ ਵਿੱਚ ਸਰਕਾਰ ਵੱਲੋਂ 24 ਕੈਟਾਗਰੀ ਦੇ ਹੱਕ ਵਿੱਚ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਰੋਸ ਪੱਤਰ ਤੋਂ ਬਾਅਦ 24 ਕੈਟਾਗਰੀਜ਼ ਨਾਲ ਸਬੰਧਤ ਸਮੁੱਚੇ ਅਧਿਆਪਕ ਵਰਗ ਦੇ ਹੱਕ ਵਿੱਚ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਤਾਂ 17 ਅਕਤੂਬਰ ਨੂੰ ਪੰਜਾਬ ਰਾਜ ਅਧਿਆਪਕ ਗੱਠਜੋਡ਼ ਵੱਲੋਂ ਮੁੱਖ ਮੰਤਰੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਵਿਖੇ ਇਕ ਵਿਸ਼ਾਲ ਰੋਸ ਮਹਾਂਰੈਲੀ ਕੀਤੀ ਜਾਵੇਗੀ।

ਇਸ ਦੌਰਾਨ ਐਸ ਡੀ ਐੱਮ ਰਣਜੀਤ ਸਿੰਘ ਭੁੱਲਰ ਨੇ ਜਥੇਬੰਦੀ ਦੇ ਪ੍ਰਤੀਨਿਧੀ ਮੰਡਲ ਨੂੰ ਵਿਸਵਾਸ਼ ਦਿਵਾਇਆ ਕਿ ਉਨ੍ਹਾਂ ਦਾ ਇਹ ਰੋਸ ਪੱਤਰ ਮੁੱਖ ਮੰਤਰੀ ਤੱਕ ਪੁੱਜਦਾ ਕੀਤਾ ਜਾਵੇਗਾ । ਇਸ ਮੌਕੇ ਤੇ ਰਸ਼ਪਾਲ ਸਿੰਘ ਵੜੈਚ, ਰਵੀਂ ਵਾਹੀ ,ਨਰੇਸ਼ ਕੋਹਲੀ, ਗੁਰਸ਼ਰਨ ਸਿੰਘ, ਇੰਦਰਜੀਤ ਸਿੰਘ, ਅਪਿੰਦਰ ਸਿੰਘ, ਰਜਿੰਦਰ ਸਿੰਘ , ਜਸਵਿੰਦਰ ਸਿੰਘ ਸ਼ਿਕਾਰਪੁਰ, ਤਜਿੰਦਰ ਸਿੰਘ,ਆਦਿ ਅਧਿਆਪਕ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article*ਸਹੋਦਿਆ ਇੰਟਰ ਸਕੂਲ ਮੁਕਾਬਲੇ ਵਿੱਚ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ, ਦੀ ਹੋਈ ਜਿੱਤ
Next articleਕਿਉਂ ਨਾ ਅਸੀਂ ਪਹਿਲਾਂ ਆਪਣੇ ਅੰਦਰ ਦੇ ਰਾਵਣ ਨੂੰ ਮਾਰੀਏ ?