ਗੁਰਸੇਵਾ ਨਰਸਿੰਗ ਕਾਲਜ ਪਨਾਮ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਪੰਜਾਬ ਸਟੂਡੈਂਟ ਯੂਨੀਅਨ ਦੇ ਸੰਘਰਸ਼ ਸਦਕੇ ਹੋਇਆ ਪਰਚਾ ਦਰਜ

ਗੜਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਚੰਡੀਗੜ੍ਹ ਮੁੱਖ ਮਾਰਗ ਤੇ ਸਥਿਤ ਗੁਰਸੇਵਾ ਨਰਸਿੰਗ ਕਾਲਜ ਪਨਾਮ(ਗੜ੍ਹਸ਼ੰਕਰ)ਦੇ ਵਿਦਿਆਰਥੀ ਆਸ਼ਿਕ ਨੂੰ ਖੁਦਕੁਸ਼ੀ ਮਜਬੂਰ ਕਰਨ ਵਾਲੇ ਮੁੱਖ ਜਿੰਮੇਵਾਰ ਡਾਇਰੈਕਟਰ ਦਵਿੰਦਰ ਕੌਰ ਰਾਏ ਪਤਨੀ ਚੇਅਰਮੈਨ (ਗੁਰਸੇਵਾ ਨਰਸਿੰਗ ਕਾਲਜ) ਜੰਗ ਸਿੰਘ ਬਹਾਦਰ ਅਤੇ ਵਾਈਜ਼ ਪ੍ਰਿੰਸੀਪਲ ਕਮਲਦੀਪ ਕੌਰ ਤੇ ਸਿਟੀ ਥਾਣਾ ਗੜਸ਼ੰਕਰ ਵੱਲੋਂ 306 ਦਾ ਮੁਕਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਦਿਆਰਥੀ ਦੇ ਪਿਤਾ ਮਹਿਬੂਬ ਵਾਸੀ ਹਰਿਆਣਾ,ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ ਅਤੇ ਕਾਲਜ ਦੇ ਵਿਦਿਆਰਥੀ ਅਲੀਜਾਨ,ਮਨਫ਼ੀਦ,ਸੁਹੇਲ, ਡੈਮੋਕਰੈਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਆਗੂ ਹੰਸਰਾਜ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਨੇ ਕਿਹਾ ਕਿ ਅੱਜ ਸਵੇਰੇ 8:30 ਵਜੇ ਹੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਦੇ ਮੁੱਖ ਗੇਟ ਅੱਗੇ ਧਰਨਾ ਦੇ ਦਿੱਤਾ,ਪਰ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਇਨਸਾਫ ਨਾ ਮਿਲਦਾ ਹੋਇਆ ਦੇਖਿਆ ਤਾਂ ਉਨਾਂ ਨੇ ਗੜ ਸ਼ੰਕਰ-ਚੰਡੀਗੜ੍ਹ ਹਾਈਵੇ ਤੇ ਧਰਨਾ ਲਗਾ ਦਿੱਤਾ,ਜਿਸ ਉਪਰੰਤ ਡੀਐਸਪੀ ਗੜ੍ਹਸ਼ੰਕਰ ਜਸਪ੍ਰੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪ੍ਰਦਰਸ਼ਨਕਾਰੀਆਂ ਨੂੰ ਹਾਈਵੇ ਤੋਂ ਧਰਨਾ ਚੁੱਕਣ ਲਈ ਅਪੀਲ ਕੀਤੀ,ਪਰ ਉਹ ਬਜ਼ਿੱਦ ਰਹੇ.ਉਹ ਲਗਾਤਾਰ ਮੰਗ ਕਰ ਰਹੇ ਸਨ ਕਿ ਪਹਿਲਾਂ ਵਿਦਿਆਰਥੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਜਿੰਮੇਵਾਰ ਕਾਲਜ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਕੇ 306 ਦਾ ਮੁਕਦਮਾ ਦਰਜ ਕੀਤਾ ਜਾਵੇ ਅਤੇ ਵਿਦਿਆਰਥੀ ਮੰਗਾਂ ਸਬੰਧੀ ਲਿਖਤੀ ਰੂਪ ਦੇ ਵਿੱਚ ਵਿਸ਼ਵਾਸ ਦਵਾਇਆ ਜਾਵੇ।ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ ਕਾਲਜ ਦੇ ਚੇਅਰਮੈਨ, ਡਾਇਰੈਕਟਰ ਤੇ ਵਾਈਜ਼ ਪ੍ਰਿੰਸੀਪਲ ਨੂੰ ਗ੍ਰਿਫਤਾਰ ਕਰਕੇ ਪੁਲਿਸ ਥਾਣੇ ਲਿਆਂਦਾ ਗਿਆ ਅਤੇ ਮ੍ਰਿਤਕ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਡਾਇਰੈਕਟਰ ਅਤੇ ਵਾਈਸ ਪ੍ਰਿੰਸੀਪਲ ਤੇ 306 ਦੀ ਐਫਆਈਆਰ ਦਰਜ ਕੀਤੀ ਗਈ। ਉਧਰ ਧਰਨੇ ਤੇ ਪਹੁੰਚੇ ਐਸਡੀਐਮ ਗੜਸ਼ੰਕਰ ਹਰਬੰਸ ਸਿੰਘ ਅਤੇ ਡਿਪਟੀ ਸਪੀਕਰ ਜੈ ਸਿੰਘ ਰੋੜੀ ਨੂੰ ਵਿਦਿਆਰਥੀਆਂ ਨੇ ਲਿਖਤੀ ਰੂਪ ਦੇ ਵਿੱਚ ਵਿਦਿਆਰਥੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਅਤੇ ਡਿਪਟੀ ਸਪੀਕਰ ਵੱਲੋਂ ਇਸ ਸੰਬੰਧੀ ਵਿਦਿਆਰਥੀਆਂ ਦੀ ਕਮੇਟੀ ਵੀ ਬਣਾ ਦਿੱਤੀ ਗਈ, ਮ੍ਰਿਤਕ ਦੇ ਪੋਸਟਮਾਰਟਮ ਦੇ ਲਈ ਤਿੰਨ ਡਾਕਟਰਾਂ ਦਾ ਬੋਰਡ ਬਣਾਉਣ ਦਾ ਵੀ ਵਿਸ਼ਵਾਸ ਦੁਆਇਆ ਗਿਆ,ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਮੰਗਾਂ ਨੂੰ ਲਾਗੂ ਹੋਣ ਤੱਕ ਸੰਘਰਸ਼ ਕਰਨ ਦਾ ਐਲਾਨ ਕਰ ਕੇ ਧਰਨੇ ਨੂੰ ਮੁਲਤਵੀ ਕਰ ਦਿੱਤਾ.ਸ਼ਾਮ ਦੇ ਕਰੀਬ 7 ਵਜੇ ਤਿੰਨ ਮੈਂਬਰੀ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਕੇ ਮ੍ਰਿਤਕ ਦੀ ਦੇਹ ਮਾਪਿਆਂ ਨੂੰ ਸੌਂਪ ਦਿੱਤੀ ਗਈ. ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਵੀ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਨੇਡਾ ‘ਚ ਹੱਕੀ ਮੰਗਾਂ ਲਈ ਜੂਝਦੇ ਨੌਜਵਾਨਾਂ ਦੇ ਹੱਕ ‘ਚ ਨਿੱਤਰੀ ਦੇਸ਼ ਭਗਤ ਕਮੇਟੀ
Next articleਮਜ਼ਦੂਰ ਆਗੂ ਨੂੰ ਧੱਕੇ ਮਾਰਨ ਵਾਲੇ ਐਸ ਐਚ ਓ ਸਮਾਲਸਰ ਦਿਲਬਾਗ ਸਿੰਘ ਖਿਲਾਫ ਜਥੇਬੰਦੀਆ ਦਾ ਵਫਦ ਐਸਐਸਪੀ ਹੈਡਕੁਆਰਟਰ ਨੂੰ ਮਿਲਿਆ