ਪੰਜਾਬ ਟੈਕਸੀ ਉਪਰੇਟਰ ਯੂਨੀਅਨ ਨਵਾਂਸ਼ਹਿਰ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਲੇਖਕ ਮਹਿੰਦਰ ਸੂਦ ਵਿਰਕ ਨੇ ਹਾਜ਼ਰੀ ਭਰੀ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਪੰਜਾਬ ਟੈਕਸੀ ਉਪਰੇਟਰ ਯੂਨੀਅਨ ਰਜਿ: 31 ਨਵਾਂਸ਼ਹਿਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜਨਮ ਦੇ ਦਿਵਸ ਨੂੰ ਸਮਰਪਿਤ ਸਵੈ-ਇੱਛੁਕ ਖੂਨਦਾਨ ਕੈਂਪ ਵਿੱਚ ਹਾਜ਼ਰੀ ਭਰਦਿਆਂ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਅਤੇ ਗੀਤਕਾਰ ਮਹਿੰਦਰ ਸੂਦ ਵਿਰਕ ਨੇ ਪੰਜਾਬ ਟੈਕਸੀ ਉਪਰੇਟਰ ਯੂਨੀਅਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਟੈਕਸੀ ਉਪਰੇਟਰ ਯੂਨੀਅਨ ਵਲੋਂ  ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਜਨਮ ਦੇ ਦਿਵਸ ਅਤੇ ਸ਼ਹੀਦੀ ਦਿਵਸ ਮੌਕੇ ਸਾਲ ਵਿੱਚ ਦੋ ਬਾਰ ਕੀਤਾ ਜਾਣ ਵਾਲਾ ਇਹ ਉਪਰਾਲਾ ਅਨੇਕਾਂ ਹੀ ਅਨਮੋਲ ਜਿੰਦਗੀਆਂ ਦੇ ਜੀਵਨ ਦੀ ਰੱਖਿਆ ਕਰਨ ਵਾਲਾ ਹੈ। ਇਸ ਦੌਰਾਨ ਉਹਨਾਂ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦਾ ਉਤਸ਼ਾਹ ਵਧਾਉਂਦੇ ਹੋਏ ਕਿਹਾ ਕਿ ਉਹ ਖੁੱਦ ਵੀ 22 ਸਾਲਾਂ ਤੋਂ ਲਗਾਤਾਰ ਖੂਨਦਾਨ ਕਰਦੇ ਆ ਰਹੇ ਹਨ ਅਤੇ ਪੂਰੀ ਤਰਾਂ ਤੰਦਰੁਸਤ ਹਨ।ਇਸ ਲਈ ਹਰ ਇੱਕ ਨੌਜਵਾਨ ਨੂੰ ਸੱਚ ਦੇ ਰਾਹ ਤੇ ਚੱਲਦੇ ਹੋਏ ਖੂਨਦਾਨ ਕਰਨਾ ਚਾਹੀਦਾ ਹੈ। ਜਿਸ ਨਾਲ ਇੱਕ ਇੰਨਸਾਨ ਦੂਸਰੇ ਇੰਨਸਾਨ ਦੀ ਕੀਮਤੀ ਜ਼ਿੰਦਗ਼ੀ ਬਚਾ ਸਕਦਾ ਹੈ।। ਇਸ ਲਈ ਅਜਿਹੇ ਪੁੰਨ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਕੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਮਹਿੰਦਰ ਸੂਦ ਵਿਰਕ ਨੂੰ ਸਨਮਾਨਿਤ ਵੀ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੋਕਤੰਤਰ ਦਾ ਘਾਣ
Next articleਅਨੂਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ( ਰਜਿ.) ਪੰਜਾਬ ਵਲੋਂ ਸ.ਜਸਵਿੰਦਰ ਸਿੰਘ ਚੱਪੜ੍ਹ ਸਾਬਕਾ ਸੂਬਾ ਪ੍ਰਧਾਨ ਨੂੰ ਸਟੇਟ ਐਵਾਰਡ ਮਿਲਣ ‘ਤੇ ਫੈਡਰੇਸ਼ਨ ਵੱਲੋਂ ਕੀਤਾ ਗਿਆ ਸਨਮਾਨਿਤ