ਚੰਡੀਗੜ੍ਹ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ) ਬਹੁਜਨ ਸਮਾਜ ਪਾਰਟੀ (ਬਸਪਾ), ਪੰਜਾਬ ਦੇ ਪ੍ਰਧਾਨ, ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਖੇ ਪਹੁੰਚ ਕੇ, ਕੇਂਦਰ ਸਰਕਾਰ (ਭਾਜਪਾ) ਵੱਲੋਂ ਯੂਨੀਵਰਸਿਟੀ ਦੀ ਸੈਨਿਟ (Senate) ਭੰਗ ਕਰਨ ਦੇ ਤੁਗਲਕੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾ ਸਿਰਫ਼ ਪੰਜਾਬ ਦੀ ਵਿਰਾਸਤ ਹੈ, ਬਲਕਿ ਇਹ ਸੂਬੇ ਦੀਆਂ ਵਿੱਦਿਅਕ ਅਤੇ ਸੱਭਿਆਚਾਰਕ ਜੜ੍ਹਾਂ ਨਾਲ ਜੁੜੀ ਹੋਈ ਹੈ। ਸੈਨਿਟ ਇੱਕ ਲੋਕਤੰਤਰੀ ਸੰਸਥਾ ਹੈ, ਜਿਸ ਵਿੱਚ ਵਿੱਦਿਅਕ ਮਾਹਿਰ, ਪ੍ਰਤੀਨਿਧੀਆਂ ਅਤੇ ਅਧਿਆਪਕਾਂ ਦੀ ਸ਼ਮੂਲੀਅਤ ਹੁੰਦੀ ਹੈ। ਇਸ ਨੂੰ ਭੰਗ ਕਰਨਾ ਸਿੱਧੇ ਤੌਰ ‘ਤੇ ਵਿਦਿਅਕ ਖੁਦਮੁਖਤਿਆਰੀ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਦਾ ਘਾਣ ਹੈ। ਡਾ. ਕਰੀਮਪੁਰੀ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਜੁੜੇ ਸੰਸਥਾਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਪੰਜਾਬ ਦੇ ਹੱਕਾਂ ਨੂੰ ਦਬਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਯੂਨੀਵਰਸਿਟੀ ਦੀ ਸੈਨਿਟ ਭੰਗ ਕਰਨਾ ਵੀ ਇਸੇ ਪੰਜਾਬ ਵਿਰੋਧੀ ਨੀਤੀ ਦਾ ਹਿੱਸਾ ਹੈ, ਜਿਸ ਨੂੰ ਬਸਪਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਉਹ ਪੰਜਾਬ ਯੂਨੀਵਰਸਿਟੀ ਦੀ ਸੈਨਿਟ ਭੰਗ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਵੇ ਅਤੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨਾ ਬੰਦ ਕਰੇ। ਬਸਪਾ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਇਸ ਫੈਸਲੇ ਖਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ ਇਸ ਮੌਕੇ ਸਰਦਾਰਨੀ ਹਰਜਿੰਦਰ ਕੌਰ,ਚੰਡੀਗੜ੍ਹ ਬਸਪਾ ਦੇ ਪ੍ਰਧਾਨ ਬ੍ਰਿਜਪਾਲ ਜੀ,ਚੰਡੀਗੜ੍ਹ ਪਾਰਲੀਮੈਂਟ ਦੇ ਕੁਆਰਡੀਨੇਟਰ ਸੁਖਦੇਵ ਸਿੰਘ ਸੋਨੂ, ਸੁਰਿੰਦਰ ਸਿੰਘ ਖੁੱਡਾ ਅਲੀ ਸ਼ੇਰ ਪ੍ਰਧਾਨ ਚੰਡੀਗੜ੍ਹ ਦਿਹਾਤੀ,ਐਡਵੋਕੇਟ ਵਿਕਰਾਂਤ ਜਨਰਲ ਸੈਕਟਰੀ ਚੰਡੀਗੜ, ਦਿਨੇਸ਼ ਦਈਆ ਜੀ ਸੋਸ਼ਲ ਮੀਡੀਆ ਇੰਚਾਰਜ, ਵਿਦਿਆਰਥੀ ਆਗੂ ਗੌਤਮ ਜੀ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ
ਜਾਰੀਕਰਤਾ:
ਡਾ. ਅਵਤਾਰ ਸਿੰਘ ਕਰੀਮਪੁਰੀ,
ਪ੍ਰਧਾਨ, ਬਹੁਜਨ ਸਮਾਜ ਪਾਰਟੀ (ਬਸਪਾ), ਪੰਜਾਬ।
“ਪੰਜਾਬ ਯੂਨੀਵਰਸਿਟੀ ਦੀ ਸੈਨਿਟ ਭੰਗ ਕਰਨ ਦਾ ਫੈਸਲਾ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਹਮਲਾ- ਡਾ. ਅਵਤਾਰ ਸਿੰਘ ਕਰੀਮਪੁਰੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

