ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.)ਭਾਰਤ ਨੇ ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣਾਂ ਜਲਦ ਕਰਾਉਣ ਅਤੇ ਯੂਨੀਵਰਸਿਟੀ ਅੰਦਰ ਸ਼ਾਂਤੀ ਬਹਾਲ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਯੂਨੀਵਰਸਿਟੀ ਪੰਜਾਬ,ਪੰਜਾਬੀਅਤ ਦੀ ਸ਼ਾਨ ਹੈ,ਸਰਕਾਰ ਸੈਨੇਟ ਚੋਣਾਂ ਜਲਦ ਕਰਾਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਧੁੰਦਲਾ ਹੋਣ ਤੋਂ ਬਚਾਵੇ। ਇਸ ਮੌਕੇ ਸੰਤ ਸਮਾਜ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਅਤੇ ਵਿਦਿਆਰਥੀਆਂ ਦਾ ਅੰਦੋਲਨ ਪੂਰੇ ਪੰਜਾਬ ਵਾਸੀਆਂ ਦਾ ਸੰਘਰਸ਼ ਹੈ ਇਸਦੀ ਸਫਲਤਾ ਸਿਰਫ਼ ਇਕ ਅੰਦੋਲਨ ਦੀ ਨਹੀਂ, ਸਗੋਂ ਪੂਰੀ ਪੰਜਾਬੀਅਤ ਦੀ ਜਿੱਤ ਹੈ। ਉਨਾਂ ਕਿਹਾ ਕਿ ਪੰਜਾਬੀ ਕੌਮ ਹਰ ਚੁਣੌਤੀ ਦਾ ਸਾਹਮਣਾ ਏਕਤਾ ਅਤੇ ਜੁਝਾਰੂਪਣ ਨਾਲ ਕਰਨਾ ਜਾਣਦੀ ਹੈ, ਇਸ ਲਈ ਸਰਕਾਰਾਂ ਨੂੰ ਵਿਦਿਆਰਥੀਆਂ ਦੇ ਸਬਰ , ਸਿਦਕ ਦਾ ਇਮਤਿਹਾਨ ਲਏ ਬਿਨਾਂ ਜਲਦ ਤੋਂ ਜਲਦ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਐਲਾਨ ਕਰਕੇ ਪੰਜਾਬ ਦੇ ਅਮਨ, ਸ਼ਾਂਤੀ ਤੇ ਭਾਈਚਾਰੇ ਦੇ ਮਾਹੌਲ ਨੂੰ ਕਾਇਮ ਰੱਖਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਓਹਨਾਂ ਕਿਹਾ ਪੰਜਾਬ ਯੂਨੀਵਰਸਿਟੀ ਸਾਡੀ ਸ਼ਾਨ ਹੈ, ਇਸ ‘ਤੇ ਪੰਜਾਬ ਦਾ ਹੱਕ ਅਟੱਲ ਹੈ। ਇਸ ਮੌਕੇ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ , ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ, ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਕੁਲਦੀਪ ਦਾਸ ਬਸੀ ਮਰੂਫ,ਬਾਬਾ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਅਤੇ “ਨਾਰੀ ਫਾਊਡੇਸ਼ਨ ਭਾਰਤ” ਤੋਂ ਇਲਾਵਾ ਕੌਮ ਦੇ ਪ੍ਰਚਾਰਕ, ਬੁੱਧੀਜੀਵੀ ਸਖਸ਼ੀਅਤਾਂ ਵੀ ਹਾਜਰ ਸਨ।
HOME ਪੰਜਾਬ ਯੂਨੀਵਰਸਿਟੀ ਪੰਜਾਬ,ਪੰਜਾਬੀਅਤ ਦੀ ਸ਼ਾਨ ਹੈ,ਸਰਕਾਰ ਸੈਨੇਟ ਚੋਣਾਂ ਜਲਦ ਕਰਾਕੇ ਸ਼ਾਂਤੀ ਬਹਾਲ...



