- ਭਗਵੰਤ ਮਾਨ ਵੱਲੋਂ ਮੁੱਖ ਸਕੱਤਰ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ
- ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ ਬਿੱਲ
ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਆਦੇਸ਼ ਦਿੱਤੇ ਹਨ। ਸ੍ਰੀ ਮਾਨ ਨੇ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਿੱਲ ਪੇਸ਼ ਕੀਤਾ ਜਾ ਸਕੇ। ਵਿਧਾਨ ਸਭਾ ਦੀ ਮਨਜ਼ੂਰੀ ਤੋਂ ਬਾਅਦ ਕਾਨੂੰਨੀ ਪੱਖ ਤੋਂ ਮਜ਼ਬੂਤੀ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਜ ਵੀਡੀਓ ਜਾਰੀ ਕਰਕੇ ਉਪਰੋਕਤ ਐਲਾਨ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly