HOME ਪੰਜਾਬ ਦਾ ਨੌਜਵਾਨ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਇਕੱਠਾ...

ਪੰਜਾਬ ਦਾ ਨੌਜਵਾਨ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਇਕੱਠਾ ਹੋ ਰਿਹਾ-ਬਾਦਲ

3

 ਸਰਕਾਰ ਬਣਨ ਤੇ ਬੀ.ਸੀ ਵਿੰਗ ਦੇ ਜੁਝਾਰੂ ਵਰਕਰਾਂ ਨੂੰ ਮਿਲਣਗੇ ਵੱਡੇ ਅਹੁਦੇ ,  ਰਖਵਿੰਦਰ ਗਾਬੜੀਆ ਤੇ ਦਿਖਾਈ ਦੇ ਰਿਹਾ ਰਾਜਨੀਤਕ ਗੁੜਤੀ ਦਾ ਰੰਗ     

ਲੁਧਿਆਣਾ   (ਸਮਾਜ ਵੀਕਲੀ)    (ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ-ਦਿਹਾੜਾ ਪੰਜਾਬ ਪੱਧਰ ‘ਤੇ ਦਾਣਾ ਮੰਡੀ, ਨਜ਼ਦੀਕ ਅਰੋੜਾ ਪੈਲੇਸ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ਾਲ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ 18ਵੀਂ ਸਦੀ ਦਾ ਮਹਾਨ ਯੋਧਾ, ਰਾਮਗੜ੍ਹੀਆ ਮਿਸਲ ਦਾ ਬਾਨੀ ਅਤੇ ਲਾਲ ਕਿਲ੍ਹੇ ਦੇ ਜੇਤੂ ਜਰਨੈਲ ਵਜੋਂ ਯਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਇਕੱਠਾ ਹੋ ਰਿਹਾ ਹੈ ਅਤੇ ਪਾਰਟੀ ਦਾ ਬੀ.ਸੀ. ਵਿੰਗ ਹਰ ਮੋਰਚੇ ‘ਤੇ ਪਾਰਟੀ ਦੀਆਂ ਸੱਜੀਆਂ-ਖੱਬੀਆਂ ਬਾਂਹਾਂ ਵਜੋਂ ਡਟ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੱਥੇਦਾਰ ਹੀਰਾ ਸਿੰਘ ਗਾਬੜੀਆ ਦੀ ਸਰਪ੍ਰਸਤੀ ਹੇਠ ਨੌਜਵਾਨ ਆਗੂ ਰਖਵਿੰਦਰ ਸਿੰਘ ਗਾਬੜੀਆ ਆਪਣੇ ਪਿਤਾ ਵੱਲੋਂ ਦਿੱਤੀ ਰਾਜਨੀਤਿਕ ਗੁੜਤੀ ਨੂੰ ਮਜ਼ਬੂਤੀ ਨਾਲ ਅੱਗੇ ਵਧਾ ਰਿਹਾ ਹੈ ਅਤੇ ਨੌਜਵਾਨਾਂ ਵਿੱਚ ਪਾਰਟੀ ਲਈ ਨਵਾਂ ਜੋਸ਼ ਭਰ ਰਹੇ ਹਨ। ਉਨ੍ਹਾਂ ਪਾਰਟੀ ਦੇ ਨੌਜਵਾਨਾਂ ਅਤੇ ਬੀ.ਸੀ. ਵਿੰਗ ਦੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਜੁਝਾਰੂ ਅਤੇ ਮਿਹਨਤੀ ਵਰਕਰਾਂ ਨੂੰ  ਵੱਡੀਆਂ ਜ਼ਿੰਮੇਵਾਰੀਆਂ ਅਤੇ ਅਹਿਮ ਅਹੁਦਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਮੌਕੇ ਡਾ: ਦਲਜੀਤ ਸਿੰਘ ਚੀਮਾ ਨੇ ਮਹਾਰਾਜਾ ਦੇ 303ਵੇਂ ਜਨਮ-ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕਰਦਿਆਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਕੌਮ ਦੇ ਮਹਾਨ ਯੋਧੇ, ਦੂਰਅੰਦੇਸ਼ ਆਗੂ ਸਨ। ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਸਿੱਖ ਰਾਜ ਦੀ ਮਜ਼ਬੂਤੀ, ਪੰਥ ਦੀ ਚੜ੍ਹਦੀ ਕਲਾ ਅਤੇ ਕੌਮ ਦੀ ਸੇਵਾ ਲਈ ਅਹਿਮ ਯੋਗਦਾਨ ਪਾਇਆ। ਇਸ ਮੌਕੇ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਨਾ ਸਿਰਫ਼ ਸਿੱਖ ਇਤਿਹਾਸ ਵਿੱਚ ਆਪਣਾ ਵਿਲੱਖਣ ਸਥਾਨ ਬਣਾਇਆ, ਸਗੋਂ ਕੌਮੀ ਏਕਤਾ ਅਤੇ ਸਮਾਜਿਕ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤ ਅਤੇ ਪੰਜਾਬ ਵਾਸੀਆਂ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ-ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਬਿਕਰਮਜੀਤ ਸਿੰਘ ਖਾਲਸਾ, ਬਾਬਾ ਅਜੀਤ ਸਿੰਘ, ਜਸਪਾਲ ਸਿੰਘ ਗਿਆਸਪੁਰਾ, ਬੌਬੀ ਗਰਚਾ, ਤੇਜੀ ਸੰਧੂ, ਪਰਉਪਕਾਰ ਸਿੰਘ ਘੁੰਮਣ, ਜਸਕਰਨ ਸਿੰਘ ਦਿਉਲ, ਕਮਲ ਚੇਤਲੀ, ਅੰਮਿਤ ਗੋਸਾਈ, ਜਗਦੇਵ ਸਿੰਘ ਗੋਹਲਵੜੀਆ, ਸਰੂਪ ਸਿੰਘ ਮਠਾੜੂ, ਵਿੱਕੀ ਕੁਲਾਰ, ਨਰਿੰਦਰ ਸਿੰਘ ਸੇਖਵਾਂ, ਬਲਵਿੰਦਰ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਗੁਰਚਰਨ ਸਿੰਘ ਗੁਰੂ, ਪ੍ਰਭਜੋਤ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਛਤਵਾਲ, ਹਰਮਿੰਦਰ ਸਿੰਘ ਗਿਆਸਪੁਰਾ, ਅਮਨਜੋਤ ਸਿੰਘ ਗੋਹਲਵੜੀਆ, ਸੁਰਜੀਤ ਸਿੰਘ ਦੰਗਾ ਪੀੜਤ, ਮਨਜੀਤ ਸਿੰਘ ਲੰਬਰਦਾਰ, ਜਸਵਿੰਦਰ ਸਿੰਘ ਭੋਲਾ, ਦਵਿੰਦਰ ਸਿੰਘ ਕਲਸੀ, ਸਵਰਨ ਸਿੰਘ ਮਹੌਲੀ, ਬਲਵੀਰ ਸਿੰਘ ਮਣਕੂ, ਰਛਪਾਲ ਸਿੰਘ ਫੌਜੀ, ਸੰਤੋਖ ਸਿੰਘ, ਪੱਪੂ ਗੁੱਜਰ, ਚਮਕੌਰ ਸਿੰਘ ਉੱਭੀ, ਮਨਿੰਦਰ ਪਾਲ ਸਿੰਘ ਪਾਲੀ, ਧਰਮ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਮਸੌਣ, ਰਾਜਵਿੰਦਰ ਸਿੰਘ ਪ੍ਰਧਾਨ, ਹਰਮਨਪ੍ਰੀਤ ਸਿੰਘ ਹੂੰਜਣ, ਸੁਖਬੀਰ ਸਿੰਘ, ਦਲਬੀਰ ਸਿੰਘ, ਜਤਿੰਦਰ ਸਿੰਘ, ਹੈਰੀ ਬੈੰਸ ਅਤੇ ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article​ਪੁਰਾਣੀ ਪੈਨਸ਼ਨ ਬਹਾਲੀ ਲਈ ‘ਫਰੰਟ ਅਗੇਂਸਟ ਐਨ.ਪੀ.ਐਸ. ਇਨ ਰੇਲਵੇ’ ਦੀ ਅਹਿਮ ਮੀਟਿੰਗ
Next articleਸਤਾਈਆਂ ਦੇ ਸ਼ਹੀਦੀ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ