ਅੰਮ੍ਰਿਤਸਰ— ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਕੇ ਆਪਣਾ ਸਿਆਸੀ ਸਫਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।
ਸੋਨੀਆ ਮਾਨ ਨੇ ਇਸ ਤੋਂ ਪਹਿਲਾਂ ਦਿੱਲੀ ਵਿੱਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਜਿੱਥੇ ਕੇਜਰੀਵਾਲ ਨੇ ਉਸ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਮੰਨਿਆ ਜਾ ਰਿਹਾ ਹੈ ਕਿ ਸੋਨੀਆ ਮਾਨ ਦੀ ਐਂਟਰੀ ਨਾਲ ਪੰਜਾਬ ‘ਚ ‘ਆਪ’ ਨੂੰ ਤੇਜ਼ੀ ਮਿਲੇਗੀ, ਖਾਸ ਕਰਕੇ ਨੌਜਵਾਨਾਂ ‘ਚ ਉਨ੍ਹਾਂ ਦੀ ਲੋਕਪ੍ਰਿਅਤਾ ਪਾਰਟੀ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ।
ਸੋਨੀਆ ਮਾਨ ਨੇ ਫਿਲਮ ਇੰਡਸਟਰੀ ‘ਚ ਆਪਣਾ ਖਾਸ ਨਾਂ ਕਮਾਇਆ ਹੈ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਦੀ ਰਹੀ ਹੈ। ਹੁਣ ਉਨ੍ਹਾਂ ਨੇ ‘ਆਪ’ ਤੋਂ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly