ਪੰਜਾਬੀ ਭਾਸ਼ਾ ਤੋਂ ਸੱਖਣੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤਾ ਅਸਤੀਫਾ। ਪੰਜਾਬੀ ਨਾ ਆਉਣ ਕਰਕੇ ਹੋਇਆ ਸੀ ਵਿਰੋਧ-

ਡਾ. ਸਤਬੀਰ ਬੇਦੀ

(ਸਮਾਜ ਵੀਕਲੀ) ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਵਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਬੋਰਡ ਚੇਅਰਪਰਸਨ ਵਲੋਂ ਅਸਤੀਫ਼ਾ ਦੇਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ। ਜ਼ਿਕਰਯੋਗ ਹੈ ਕਿ ਬੋਰਡ ਚੇਅਰਪਰਸਨ ਨੂੰ ਪੰਜਾਬੀ ਨਾ ਆਉਣ ਕਰਕੇ ਪੰਜਾਬੀ ਪ੍ਰੇਮੀਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਰਬ ਪਾਰਟੀ ਬੈਠਕ ‘ਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਬੰਗਲਾਦੇਸ਼ ਦੇ ਹਾਲਾਤ ‘ਤੇ ਦਿੱਤੀ ਜਾਣਕਾਰੀ, ਕਿਹਾ-ਸਰਕਾਰ ਰੱਖ ਰਹੀ ਹੈ ਤਿੱਖੀ ਨਜ਼ਰ
Next articleWE REALLY MUST “LOOK AFTER YOUR HEALTH”