ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਸਮਾਗਮ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਅਕੀਦਤ ਭੇਟ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਜਸਬੀਰ ਸਿੰਘ ਧੀਮਾਨ ਨੇ ਕੀਤੀ। ਸਭਾ ਦੇ ਜਨਰਲ ਸਕੱਤਰ ਡਾ. ਜਸਵੰਤ ਰਾਏ ਨੇ ਆਏ ਹੋਏ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਲਈ ਜੀ ਆਇਆਂ ਸ਼ਬਦ ਆਖਦਿਆਂ ਸਮਾਗਮ ਦੀ ਰੂਪ ਰੇਖਾ ਸਾਂਝੀ ਕੀਤੀ। ਸਭਾ ਦੇ ਸਰਪ੍ਰਸਤ ਡਾ. ਕਰਮਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੀ ਸ਼ਹਾਦਤ ਨੂੰ ਮਾਨਵਵਾਦੀ ਸੋਚ ‘ਤੇ ਪਹਿਰਾ ਦੇਣ ਵਾਲੀ ਕੁਰਬਾਨੀ ਸੰਗ ਸੰਗਿਆ ਦਿੱਤੀ। ਉਨ੍ਹਾਂ ਕਿਹਾ ਕਿ ਸੁਖ ਦੁਖ ਨੂੰ ਬਰਾਬਰ ਜਾਣਨ ਵਾਲੇ ਗੁਰੂ ਸਾਹਿਬ ਦਾ ਮੁਖ ਫ਼ਲਸਫ਼ਾ ਨਾ ਕਿਸੇ ਨੂੰ ਭੈਅ ਦੇਣਾ ਸੀ ਅਤੇ ਨਾ ਹੀ ਕਿਸੇ ਦਾ ਭੈਅ ਮੰਨਣਾ ਸੀ।ਇਹ ਫ਼ਲਸਫ਼ਾ ਬਾਬੇ ਨਾਨਕ ਤੋਂ ਚਲਦਾ ਆ ਰਿਹਾ ਸੀ, ਜਿਸਨੂੰ ਗੁਰੂ ਤੇਗ ਬਹਾਦਰ ਜੀ ਤੋਂ ਬਾਅਦ ਦਸਮ ਪਿਤਾ ਨੇ ਸਾਰਾ ਸਰਬੰਸ ਵਾਰ ਕੇ ਆਪਣੀ ਜ਼ਿੰਦਗਾਨੀ ਵੀ ਦੇਸ਼ ਕੌਮ ਦੇ ਲੇਖੇ ਲਾਈ। ਉਨ੍ਹਾਂ ਨੌਵੀਂ ਪਾਤਸ਼ਾਹੀ ਦੁਆਰਾ ਰਚੀ ਬਾਣੀ ਵਿਚਲੇ ਮਾਨਵਵਾਦੀ ਅਤੇ ਨਾਸ਼ਮਾਨਤਾ ਬਾਰੇ ਤੱਤਾਂ ਦੀ ਵੀ ਗੱਲ ਕੀਤੀ। ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੀ ਬਾਣੀ ਨੂੰ ਪੜ੍ਹਨ ਅਤੇ ਅਨੁਸਰਨ ਕਰਨ ਦੀ ਮਹੱਤਤਾ ਨੂੰ ਤਰਜੀਹ ਦਿੰਦਿਆਂ ਡਾ. ਸੁਖਦੇਵ ਢਿੱਲੋਂ, ਪ੍ਰਿੰਸੀਪਲ ਗੁਰਦਿਆਲ ਸਿੰਘ ਫੁੱਲ ਅਤੇ ਡਾ. ਜਸਵੰਤ ਰਾਏ ਨੇ ਚਰਚਾ ਨੂੰ ਅਗਾਂਹ ਤੋਰਿਆ ।
HOME ਪੰਜਾਬੀ ਸਾਹਿਤ ਸਭਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ...



