ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ )-ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੈਂਟ ਜੋਨ ਇਲਾਕੇ ਵਿੱਚ ਮਮੂਲੀ ਤਕਰਾਰਬਾਜ਼ੀ ਦੌਰਾਨ ਕੁਝ ਅਣਪਛਾਤੀ ਵਿਅਕਤੀਆਂ ਵੱਲੋਂ ਇੱਕ ਪੰਜਾਬੀ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਸੂਚਨਾ ਹੈ ।ਪ੍ਰਾਪਤ ਵੇਰਵਿਆਂ ਅਨੁਸਾਰ ਮੱਧ ਪ੍ਰਦੇਸ਼ ਦੇ ਉਜੈਨ ਸ਼ਾਇਰ ਨਾਲ ਸਬੰਧਿਤ ਗੁਰਪ੍ਰੀਤ ਸਿੰਘ ਨਾਂ ਦਾ ਇੱਕ ਨੌਜਵਾਨ ਉਚੇਰੀ ਪੜ੍ਹਾਈ ਦੇ ਨਾਲ ਨਾਲ ਆਪਣੇ ਸੁਨਹਿਰੀ ਭਵਿੱਖ ਦੇ ਸੁਪਨਿਆਂ ਦੀ ਸਕਾਰਤਾ ਲਈ ਤਕਰੀਬਨ ਡੇਢ ਸਾਲ ਪਹਿਲਾਂ ਹੀ ਭਾਰਤ ਤੋਂ ਕਨੇਡਾ ਪੁੱਜਾ ਸੀ ਅਤੇ ਨੌਰਦਰਨ ਲਾਈਟਸ ਕਾਲਜ ਵਿੱਚ ਬਿਜ਼ਨਸ ਮੈਨੇਜਮੈਂਟ ਦੇ ਪੋਸਟ-ਡਿਗਰੀ ਡਿਪਲੋਮਾ ਪ੍ਰੋਗਰਾਮ ਦੀ ਪੜ੍ਹਾਈ ਕਰ ਰਿਹਾ ਸੀ। ਪੁਲਿਸ ਵੱਲੋਂ ਕਤਲ ਦੀ ਜਿੰਮੇਵਾਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



