HOME ਪੰਜਾਬੀ ਪਬਲਿਕ ਲਾਇਬ੍ਰੇਰੀ ਲਈ ਭਾਸ਼ਾ ਵਿਭਾਗ ਤੋਂ ਪੁਸਤਕਾਂ ਦਾ ਭੰਡਾਰ ਪ੍ਰਾਪਤ

ਪੰਜਾਬੀ ਪਬਲਿਕ ਲਾਇਬ੍ਰੇਰੀ ਲਈ ਭਾਸ਼ਾ ਵਿਭਾਗ ਤੋਂ ਪੁਸਤਕਾਂ ਦਾ ਭੰਡਾਰ ਪ੍ਰਾਪਤ

1
ਮਾਛੀਵਾੜਾ ਸਾਹਿਬ  (ਸਮਾਜ ਵੀਕਲੀ)   ਬਲਬੀਰ ਸਿੰਘ ਬੱਬੀ :- ਪਾਠਕ ਚੇਤਨਾ ਨੂੰ ਮਜ਼ਬੂਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਉੱਚ ਕੋਟੀ ਦੇ ਸਾਹਿਤ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬੀ ਪਬਲਿਕ ਲਾਇਬ੍ਰੇਰੀ ਦੇ ਪ੍ਰਤਿਨਿਧੀਆਂ ਵੱਲੋਂ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਲਾਇਬ੍ਰੇਰੀ ਲਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਹੱਤਵਪੂਰਨ ਪੁਸਤਕਾਂ ਦਾ ਭੰਡਾਰ ਪ੍ਰਾਪਤ ਕੀਤਾ ਗਿਆ। ਪ੍ਰਸਿੱਧ ਭਾਸ਼ਾ ਵਿਦਵਾਨ ਡਾ. ਸੰਤੋਖ ਸਿੰਘ ਜੀ ਨਾਲ ਕਿਤਾਬਾਂ ਤੇ ਲਾਇਬ੍ਰੇਰੀਆਂ ਸਬੰਧੀਗੱਲਬਾਤ ਹੋਈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪਾਠਕ ਸਭਿਆਚਾਰ ਦੀ ਮਜ਼ਬੂਤੀ ਅਤੇ ਪਿੰਡ ਪੱਧਰ ‘ਤੇ ਲਾਇਬ੍ਰੇਰੀ ਅੰਦੋਲਨ ਨੂੰ ਅੱਗੇ ਵਧਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾਇਰੈਕਟਰ ਸਾਹਿਬ ਨਾਲ ਵੀ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਲਾਇਬ੍ਰੇਰੀ ਦੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ ਜਸਪ੍ਰੀਤ ਕੌਰ (ਸਹਾਇਕ ਡਾਇਰੈਕਟਰ), ਸ੍ਰੀ ਸੁੱਖਦਰਸ਼ਨ ਸਿੰਘ (ਖੋਜ ਅਫ਼ਸਰ), ਸ੍ਰੀ ਅਮਰਇੰਦਰ ਸਿੰਘ (ਸੁਪਰਡੈਂਟ), ਸ੍ਰੀ ਦਲਜੀਤ ਸਿੰਘ (ਸੀਨੀਅਰ ਸਹਾਇਕ) ਅਤੇ ਸ੍ਰੀ ਰਾਹੁਲ ਜੀ ਵੀ ਹਾਜ਼ਰ ਰਹੇ। ਉਨ੍ਹਾਂ ਨੇ ਪੁਸਤਕਾਂ ਦੇ ਇਸ ਬਹੁ ਮੁੱਲੇ ਭੰਡਾਰ ਨੂੰ ਲਾਇਬ੍ਰੇਰੀ ਲਈ ਭੇਟ ਕੀਤਾ। ਪੁਸਤਕਾਂ ਪ੍ਰਾਪਤ ਕਰਨ ਵਾਲਿਆਂ ਵਿੱਚ ਸ੍ਰੀ ਕੁਲਵਿੰਦਰ ਸਿੰਘ ਮਾਨੂੰਪੁਰੀ,  ਸੰਤੋਖ ਸਿੰਘ (ਡਾ) ਕੋਟਾਲਾ ਅਤੇ ਮਾਸਟਰ ਆਤਮਾ ਸਿੰਘ ਸ਼ਾਮਲ ਸਨ। ਉਨ੍ਹਾਂ ਨੇ ਕਿਹਾ ਕਿ ਇਹ ਪੁਸਤਕਾਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਵਿਦਿਆਰਥੀਆਂ ਅਤੇ ਪਾਠਕਾਂ ਲਈ ਗਿਆਨ ਦਾ ਖ਼ਜ਼ਾਨਾ ਸਾਬਤ ਹੋਣਗੀਆਂ। ਲਾਇਬ੍ਰੇਰੀ ਪ੍ਰਬੰਧਕਾਂ ਵੱਲੋਂ ਭਾਸ਼ਾ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦਾ ਸਹਿਯੋਗ ਮਿਲਦਾ ਰਹੇ ਤਾਂ ਪਿੰਡ ਪੱਧਰ ‘ਤੇ ਪਾਠਨ-ਸੰਸਕਾਰ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਉਪਰਾਲਾ ਪੰਜਾਬੀ ਭਾਸ਼ਾ ਦੀ ਸੇਵਾ ਅਤੇ ਪਾਠਕ ਅਭਿਰੁਚੀ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਚੌਧਰੀ ਹਰਮੇਸ਼ ਲਾਲ ਸਾਬਕਾ ਸਰਪੰਚ ਥਾਨਵਾਲਾ ਇੱਕ ਨੇਕ ਰੂਹ ਸਨ-ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ*
Next article“ਪੰਜਾਬੀ ਮਾਂ ਬੋਲੀ ਨੂੰ ਸੰਭਾਲਣ ਦੀ ਲੋੜ”