HOME ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਬਚਾਉਣ ਲਈ ਦੇਸ਼ ਦੇ ਮਾਹਿਰ ਡਾਕਟਰਾਂ ਦੀਆਂ...

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਬਚਾਉਣ ਲਈ ਦੇਸ਼ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣ – ਪੈਂਥਰ

1
ਲੋਕ ਗਾਇਕ ਰਾਜਵੀਰ ਜਵੰਦਾ
ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)- ਰੋਜ਼ਾਨਾ ਹੀ ਸੜਕਾਂ ਅਤੇ ਉਨ੍ਹਾਂ ਉੱਤੇ ਘੁੰਮ ਰਹੇ ਅਵਾਰਾ ਪਸ਼ੂਆਂ ਦੇ ਨਾਲ ਦੁਰਘਟਨਾਵਾਂ ਵਾਪਰ ਰਹੀਆਂ ਹਨ ਜਿਸ ਨਾਲ ਹਰ ਸਾਲ ਲੱਖਾਂ ਕੀਮਤੀ ਜਾਨਾਂ ਅਣਆਈ ਮੌਤ ਮਰ ਰਹੀਆਂ ਹਨ। ਇਹ ਸ਼ਬਦ ਸਮਾਜਸੇਵੀ ਧਰਮ ਪਾਲ ਪੈਂਥਰ ਨੇ ਪ੍ਰੈਸ ਦੇ ਨਾਂ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਜਿੱਥੇ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ ਉੱਥੇ ਸਹੂਲਤਾਂ ਲਈ ਖਰੀਦੇ ਗਏ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ । ਬਹੁਤ ਸਾਰੇ ਲੋਕ ਸਾਰੀ ਉਮਰ ਭਰ ਅਪੰਗ ਹੋ ਜਾਂਦੇ ਹਨ । ਉਨ੍ਹਾਂ ਦੀ ਜ਼ਿੰਦਗੀ ਦੂਜਿਆਂ ਤੇ ਨਿਰਭਰ ਅਤੇ ਜਿਊਣਾ ਮੁਸ਼ਕਿਲ ਹੋ ਜਾਂਦਾ ਹੈ। ਕਿੰਨੇ ਘਰਾਂ ਦੇ ਚਿਰਾਗ਼ ਬੁੱਝ ਜਾਂਦੇ ਹਨ, ਧੀਆਂ ਭੈਣਾਂ ਵਿਧਵਾ ਹੋ ਜਾਂਦੀਆਂ ਹਨ, ਬੱਚੇ ਅਨਾਥ ਹੋ ਜਾਂਦੇ ਹਨ । ਦੇਸ਼ ਦੀ ਜਨਤਾ ਥੋੜ੍ਹੇ ਦਿਨ ਸਰਕਾਰਾਂ ਨੂੰ ਕੋਸਦੀਆਂ ਤੇ ਭੁੱਲ ਜਾਂਦੀਆਂ ਹਨ। ਪੀੜਤ ਪਰਿਵਾਰ ਹੋਣੀ ਨੂੰ ਕੋਈ ਰੋਕ ਨਹੀਂ ਸਕਦਾ ਅਤੇ ਰੱਬ ਦਾ ਭਾਣਾ ਮੰਨ ਕੇ ਸਬਰ ਕਰ ਲੈਂਦੇ ਹਨ । ਸਰਕਾਰਾਂ ਦੇ ਨੁਮਾਇੰਦੇ ਵੀ ਮਗਰਮੱਛ ਦੇ ਹੰਝੂ ਵਹਾ ਕੇ ਜਾਂ ਥੋੜਾ ਬਹੁਤ ਮੁਆਵਜ਼ਾ ਦੇ ਕੇ ਆਪਣੀ ਜਿੰਮੇਵਾਰੀ ਤੋਂ ਮੁਕਤ ਹੋ ਜਾਂਦੇ ਹਨ । ਪੈਂਥਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਉਦੋਂ ਜਿਆਦਾ ਹਾਈਲਾਈਟ ਹੁੰਦੀਆਂ ਹਨ ਜਦੋਂ ਕੋਈ ਨਾਮੀ ਕਮਾਮੀ ਵਿਅਕਤੀ ਸ਼ਿਕਾਰ ਹੋ ਜਾਂਦਾ ਹੈ ।  ਪਿੱਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਅਵਾਰਾ ਸਾਨ੍ਹਾਂ ਦੇ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਉਪਰੰਤ ਗੰਭੀਰ ਜ਼ਖ਼ਮੀ ਹੋ ਗਏ ਹਨ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ਤੇ ਚੱਲ ਰਹੇ ਹਨ । ਉਹਦਾ ਹਾਲ ਚਾਲ ਜਾਨਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੰਤਰੀ ਸੰਤਰੀ, ਕਲਾਕਾਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵੀਆਈਪੀ ਪਹੁੰਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ । ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾਂ ਨਾਲ ਮੇਰੀ ਪੂਰੀ ਹਮਦਰਦੀ ਅਤੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ । ਜਿੱਥੇ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀ ਲੋਕ ਵੱਖ-ਵੱਖ ਪੂਜਾ ਸਥਾਨਾਂ ਅਤੇ ਘਰਾਂ ਵਿੱਚ ਠੀਕ ਹੋਣ ਦੀਆਂ ਅਰਦਾਸਾਂ ਕਰ ਰਹੇ ਹਨ । ਉਸ ਨੂੰ ਬਚਾਉਣ ਲਈ ਹਸਪਤਾਲ ਦੀ ਟੀਮ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ । ਪੈਂਥਰ ਨੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਹੈ ਕਿ ਹੋਣਹਾਰ ਕਲਾਕਾਰ ਨੂੰ ਬਚਾਉਣ ਲਈ ਫੋਰਟਿਸ ਹਸਪਤਾਲ ਦੇ ਡਾਕਟਰਾਂ ਤੋਂ ਇਲਾਵਾ ਦੇਸ਼ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣ । ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਅਵਾਰਾ ਪਸ਼ੂਆਂ ਦੇ ਹੱਲ ਲਈ ਠੋਸ ਕਦਮ ਚੁੱਕੇ ਅਤੇ ਟੁੱਟੀਆਂ ਸੜਕਾਂ ਮੁਰੰਮਤ ਕੀਤੀ ਜਾਵੇ । ਟਰੈਫਿਕ ਵਿਭਾਗ ਆਵਾਜਾਈ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤਾਂ ਕਿ ਭਵਿੱਖ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਆਯੋਜਿਤ
Next articleਇਤਿਹਾਸ ਵਿਭਾਗ ਵੱਲੋਂ ਮਹਾਤਮਾ ਗਾਂਧੀ ਜੀ ਦੀ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ