HOME ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ...

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

5
ਪਟਿਆਲਾ   (ਸਮਾਜ ਵੀਕਲੀ)   (ਅੰਗਰੇਜ ਸਿੰਘ ਵਿੱਕੀ) ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਆਈ.ਸੀ.ਐੱਸ.ਐੱਸ.ਆਰ.ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ.ਜਗਦੀਪ ਸਿੰਘ ਨੇ ਕੀਤੀ। ਡਾ.ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੂਨੀਵਰਸਿਟੀ ਦੀਆਂ ‘ਚੇਅਰਾਂ’ ਦਾ ਅਸਲ ਮਕਸਦ ਅਜਿਹੀ ਖੋਜ ਨੂੰ ਉਤਸ਼ਾਹਿਤ ਕਰਨਾ ਹੈ ਜੋ ਅਣਗੌਲੇ ਇਤਿਹਾਸਕ ਤੱਥਾਂ ਨੂੰ ਸਾਹਮਣੇ ਲਿਆ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਸੈਮੀਨਾਰ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਸਹਾਈ ਹੁੰਦੇ ਹਨ।ਸਮਾਪਤੀ ਸਮਾਰੋਹ ਦਾ ਮੁੱਖ ਭਾਸ਼ਣ ਆਈ.ਸੀ.ਐੱਚ.ਆਰ.ਨਵੀਂ ਦਿੱਲੀ ਦੇ ਚੇਅਰਮੈਨ ਪਦਮ ਸ਼੍ਰੀ ਪ੍ਰੋਫੈਸਰ ਰਘੁਵੇਂਦਰ ਤੰਵਰ ਵੱਲੋਂ ਦਿੱਤਾ ਗਿਆ। ਉਨ੍ਹਾਂ ਇਤਿਹਾਸਕ ਤੱਥਾਂ ਅਤੇ ਸ਼ਹੀਦਾਂ ਦੀ ਕੁਰਬਾਨੀ ਦੇ ਮਹੱਤਵ ‘ਤੇ ਰੌਸ਼ਨੀ ਪਾਈ।ਪ੍ਰੋਫੈਸਰ ਮੁਹੰਮਦ ਇਦਰੀਸ (ਇੰਚਾਰਜ, ਸ਼ਹੀਦ ਊਧਮ ਸਿੰਘ ਚੇਅਰ) ਨੇ ਸਵਾਗਤੀ ਸ਼ਬਦ ਕਹੇ ਅਤੇ ਸੈਮੀਨਾਰ ਦੀ ਵਿਸਥਾਰਤ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਦਿਨਾਂ ਦੌਰਾਨ ਕੁੱਲ 20 ਖੋਜ-ਪੱਤਰ ਪੇਸ਼ ਕੀਤੇ ਗਏ। ਪ੍ਰੋ.ਭੀਮਇੰਦਰ ਸਿੰਘ (ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਅਤੇ ਯੂਥ ਵੈਲਫੇਅਰ) ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।ਸੈਮੀਨਾਰ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੌਰਾਨ ਯੂਨੀਵਰਸਿਟੀ ਦੇ ਆਈ.ਏ.ਐੱਸ.ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਪ੍ਰੋ.ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਦੂਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ  ਦੇ ਇਤਿਹਾਸ ਵਿਭਾਗ ਦੇ ਮੁਖੀ ਅਤੇ ਡੀਨ ਸਟੱਡੀਜ਼ ਪ੍ਰੋ. ਬੀ. ਕੇ. ਸ਼ਿਵਰਾਮ ਨੇ ਕੀਤੀ, ਜਦਕਿ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ.ਸੁਖਨਿੰਦਰ ਕੌਰ ਨੇ ਕੋ-ਚੇਅਰ ਵਜੋਂ ਸ਼ਿਰਕਤ ਕੀਤੀ।ਪ੍ਰੋ.ਸ਼ਿਵਰਾਮ ਨੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ਦੀ ਅਜੋਕੇ ਸਮੇਂ ਵਿੱਚ ਸਾਰਥਕਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਸੈਸ਼ਨ ਦੌਰਾਨ ਵੱਖ-ਵੱਖ ਵਿਦਵਾਨਾਂ ਵੱਲੋਂ ਖੋਜ-ਪੱਤਰ ਪੜ੍ਹੇ ਗਏ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਅੰਤਰਗਤ ਕਿਚਨ ਗਾਰਡਨ ਮਿਸ਼ਨ ਲਾਈਫ ਥੀਮ ਸਸਟੇਨੇਬਲ ਫੂਡ ਸਿਸਟਮਸ ਅਤੇ ਹਰਬਲ ਜਾਂ ਮੈਡੀਸੀਨਲ ਪਲਾਂਟ ਗਾਰਡਨ ਮਿਸ਼ਨ ਲਾਈਫ ਥੀਮ ਹੈਲਥੀ ਲਾਈਫ ਸਟਾਈਲ ਦੇ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
Next articleਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਚਾਰਜ ਸੰਭਾਲਿਆ